19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼ਹਿਜ਼ਾਦਾ ਨੰਦ ਕਾਲਜ ’ਚ ਐੱਨ.ਸੀ.ਸੀ. ਆਰਮੀ ਵਿੰਗ ਵਲੋਂ ਬੂਟੇ ਲਗਾਉਣ ਦੀ ਮੁਹਿੰਮ

ਅੰਮ੍ਰਿਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਐੱਨ. ਸੀ.

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਐੱਨ.ਸੀ.ਸੀ. ਆਰਮੀ ਵਿੰਗ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਹ ਮੁਹਿੰਮ 11 ਪੰਜਾਬ ਬਟਾਲੀਅਨ ਐੱਨ.ਸੀ.ਸੀ., ਅੰਮ੍ਰਿਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਮੋਹਿਤ ਥਾਪਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਕਾਲਜ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਐੱਨ.ਸੀ.ਸੀ. ਕੈਡਿਟਾਂ ਵਲੋਂ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਐੱਨ.ਸੀ.ਸੀ. ਦੀ ਕੇਅਰ ਟੇਕਰ ਅਫ਼ਸਰ ਸ੍ਰੀਮਤੀ ਅਮਨਦੀਪ ਕੌਰ ਅਤੇ ਸਮੂਹ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਨੂਰ ਰੰਧਾਵਾ ਨੇ ਆਪਣੇ ਨੌਜਵਾਨ ਸਾਥੀਆਂ ਨਾਲ ਮਿਲ ਕੇ ਭਾਜਪਾ ਦੇ ਸਮਰਥਨ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਅੰਧ-ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਸਮਾਰੋਹ ਉਤਸ਼ਾਹ ਨਾਲ ਮਨਾਇਆ
Ad Position 24