19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਨੂਰ ਰੰਧਾਵਾ ਨੇ ਆਪਣੇ ਨੌਜਵਾਨ ਸਾਥੀਆਂ ਨਾਲ ਮਿਲ ਕੇ ਭਾਜਪਾ ਦੇ ਸਮਰਥਨ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 18 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਯੂਥ ਸੰਮੇਲਨ ਸਥਾਨਕ ਗੋਲਡਨ ਵਿਓ ਵਿਖੇ ਸੁਖਨੂਰ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਦੌਰਾਨ ਸੰਬੋਧਨ ਕਰਦੇ ਹੋਏ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭੱਵਿਖ ਹਨ, ਜਿਸ ਦੀ ਦੇਸ਼ ਦੀ ਤਰੱਕੀ, ਖੁਸ਼ਹਾਲੀ ’ਚ ਅਹਿਮ ਭੂਮਿਕਾ ਹੁੰਦੀ ਹੈ ।

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਯੂਥ ਸੰਮੇਲਨ ਸਥਾਨਕ ਗੋਲਡਨ ਵਿਓ ਵਿਖੇ ਸੁਖਨੂਰ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਦੌਰਾਨ ਸੰਬੋਧਨ ਕਰਦੇ ਹੋਏ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭੱਵਿਖ ਹਨ, ਜਿਸ ਦੀ ਦੇਸ਼ ਦੀ ਤਰੱਕੀ, ਖੁਸ਼ਹਾਲੀ ’ਚ ਅਹਿਮ ਭੂਮਿਕਾ ਹੁੰਦੀ ਹੈ । ਭਾਰਤੀ ਜਨਤਾ ਪਾਰਟੀ ’ਚ ਉਸ ਦਾ ਯੂਥ ਵਿੰਗ ਰੀੜ ਦੀ ਹੱੜੀ ਦੀ ਤਰ੍ਹਾਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਗੁੰਮਰਾਹ ਹੋ ਚੁੱਕੇ ਨੌਜਵਾਨਾਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਦੂਸਰੇ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ । ਇਸ ਦੇ ਲਈ ਨੌਜਵਾਨਾਂ ਵਲੋਂ ਭਟਕੇ ਹੋਏ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਪੰਜਾਬ ’ਚ ਵਹਿ ਰਹੇ ਨਸ਼ਿਆਂ ਦੇ ਛੇਵਾਂ ਦਰਿਆ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ । ਇਸ ਮੌਕੇ ਸੁਖਨੂਰ ਰੰਧਾਵਾ ਵਲੋਂ ਪਿੰਟੂ ਅਤੇ ਹੋਰ ਆਏ ਹੋਰ ਭਾਜਪਾ ਸੀਨੀਅਰ ਆਗੂਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਬਾਈਪਾਸ ਮੰਡਲ ਦੇ ਪ੍ਰਧਾਨ ਕਿਸ਼ੋਰ ਰੈਣਾ, ਕਸ਼ਮੀਰ ਰੋਡ ਮੰਡਲ ਪ੍ਰਧਾਨ ਅਮਿਤ ਅਬਰੋਲ, ਰਣਜੀਤ ਐਵੀਨਿਊ ਮੰਡਲ ਪ੍ਰਧਾਨ ਮੋਨੂੰ ਮਹਾਜਨ, ਪੰਚਾਇਤ ਮੰਡਲ ਪ੍ਰਧਾਨ ਸੁਖਦੇਵ ਸਿੰਘ ਹਨੇਰੀਆ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ ਵੰਡ ਦੀ ਤ੍ਰਾਸਦੀ ਬਾਬਤ ਯਾਦਗਾਰੀ ਦਿਵਸ ਮਨਾਇਆ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ’ਚ ਐੱਨ.ਸੀ.ਸੀ. ਆਰਮੀ ਵਿੰਗ ਵਲੋਂ ਬੂਟੇ ਲਗਾਉਣ ਦੀ ਮੁਹਿੰਮ
Ad Position 24