19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਸਰਕਾਰ ਦੇ ਮਹਿੰਗਾਈ ਭੱਤੇ ਦਾ ਫੈਸਲਾ ਲਾਗੂ ਨਾ ਕਰਨ ਦੀ ਨਿਖੇਧੀ

ਅੰਮ੍ਰਿਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੰਜਾਬ, ਪੈਨਸ਼ਨਰ ਫੈਡਰੇਸ਼ਨ ਪੰਜਾਬ ਦੇ ਸੁਬਾਈ ਆਗੂਆਂ ਗੁਰਵੇਲ ਸਿੰਘ ਬੱਲਪੁਰੀਆ, ਬੁਲਾਰੇ ਮਨਜੀਤ ਸਿੰਘ ਚਾਹਲ, ਜਗਤਾਰ ਸਿੰਘ ਟਿਵਾਣਾ, ਗੁਰਚਰਨ ਸਿੰਘ ਕੋਲੀ, ਰਘਬੀਰ ਸਿੰਘ ਘੱਗਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 3 ਅਗਸਤ ਨੂੰ ਇਕ ਇਤਿਹਾਸਕ ਫੈਸਲੇ ਰਾਹੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰੀ ਸਰਕਾਰ ਦੇ ਪੈਟਰਨ ਤੇ 18 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰਨ ਦਾ ਫੈਸਲਾ ਕੀਤਾ ਸੀ ਪਰ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਮਹਿੰਗਾਈ ਜਾਰੀ ਨਾ ਕਰਨ ਦੀ ਤਾਕੀਦ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਉਹ ਕੋਰਟਾ ਦੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰੀ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੰਜਾਬ, ਪੈਨਸ਼ਨਰ ਫੈਡਰੇਸ਼ਨ ਪੰਜਾਬ ਦੇ ਸੁਬਾਈ ਆਗੂਆਂ ਗੁਰਵੇਲ ਸਿੰਘ ਬੱਲਪੁਰੀਆ, ਬੁਲਾਰੇ ਮਨਜੀਤ ਸਿੰਘ ਚਾਹਲ, ਜਗਤਾਰ ਸਿੰਘ ਟਿਵਾਣਾ, ਗੁਰਚਰਨ ਸਿੰਘ ਕੋਲੀ, ਰਘਬੀਰ ਸਿੰਘ ਘੱਗਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 3 ਅਗਸਤ ਨੂੰ ਇਕ ਇਤਿਹਾਸਕ ਫੈਸਲੇ ਰਾਹੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰੀ ਸਰਕਾਰ ਦੇ ਪੈਟਰਨ ਤੇ 18 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰਨ ਦਾ ਫੈਸਲਾ ਕੀਤਾ ਸੀ ਪਰ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਮਹਿੰਗਾਈ ਜਾਰੀ ਨਾ ਕਰਨ ਦੀ ਤਾਕੀਦ ਕੀਤੀ ਹੈ।ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਉਹ ਕੋਰਟਾ ਦੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰੀ ਹੋ ਗਈ ਹੈ।ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੋਰਟ ਨੇ ਪਹਿਲਾ ਸਿੰਗਲ ਬੈਂਚ ਰਾਹੀਂ ਅਤੇ ਮੁੜ ਡਬਲ ਬੈਂਚ ਨੇ 3 ਅਗਸਤ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਏਰੀਅਰ 18 ਅਗਸਤ ਤੱਕ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜੇਕਰ ਸਰਕਾਰ ਨੇ ਆਪਣੀ ਗਲਤੀ ਵਿਚ ਸੁਧਾਰ ਨਾ ਕੀਤਾ ਕਿ ਤਾ ਜਥੇਬੰਦੀਆਂ ਸਰਕਾਰ ਵਿਰੁੱਧ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਕੇਸ਼ ਦਰਜ ਕਰਾਉਣਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਮੁਲਾਜਮਾਂ ਅਤੇ ਪੈਨਸ਼ਨਰਾ ਨੂੰ ਭਾਰੀ ਰੋਸ ਹੈ ਜਿਸ ਕਰਕੇ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਆਮ ਆਦਮੀ ਪਾਰਟੀ ਦਾ ਸਖ਼ਤ ਵਿਰੋਧ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਵੇਂ ਪੁਲਿਸ ਕਮਿਸ਼ਨਰ ਵਲੋਂ 200 ਤੋਂ ਵਧੇਰੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ 13 ਥਾਣਿਆਂ ਨੂੰ ਮਿਲੇ ਨਵੇ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੀਟ ’ ਚ ਮਾਰੀਆਂ ਮੱਲਾਂ
Ad Position 24