18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮ੍ਰਿਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਅਸ਼ਵਨੀ ਅਵਸਥੀ, ਹਰਜਿੰਦਰਪਾਲ ਸਿੰਘ ਪੰਨੂ, ਅਜੈ ਸਨੋਤਰਾ, ਜੋਗਿੰਦਰ ਸਿੰਘ, ਬੋਬਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਅਮਨ ਸ਼ਰਮਾ, ਡਾ. ਸੰਤਸੇਵਕ ਸਿੰਘ ਸਰਕਾਰੀਆ ਅਤੇ ਮਦਨ ਲਾਲ ਮੰਨਣ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿੱਤ ਮੰਤਰੀ ਪੰਜਾਬ ਦੀ ਅਰਥੀ ਫੂਕੀ ਗਈ।

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਅਸ਼ਵਨੀ ਅਵਸਥੀ, ਹਰਜਿੰਦਰਪਾਲ ਸਿੰਘ ਪੰਨੂ, ਅਜੈ ਸਨੋਤਰਾ, ਜੋਗਿੰਦਰ ਸਿੰਘ, ਬੋਬਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਅਮਨ ਸ਼ਰਮਾ, ਡਾ. ਸੰਤਸੇਵਕ ਸਿੰਘ ਸਰਕਾਰੀਆ ਅਤੇ ਮਦਨ ਲਾਲ ਮੰਨਣ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿੱਤ ਮੰਤਰੀ ਪੰਜਾਬ ਦੀ ਅਰਥੀ ਫੂਕੀ ਗਈ।ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਸੂਬਾ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ, ਸੁਖਦੇਵ ਰਾਜ ਕਾਲੀਆ, ਪ੍ਰਸ਼ਾਂਤ ਸ਼ਰਮਾ, ਰਮੇਸ਼ ਕੁਮਾਰ, ਗੁਰਿੰਦਰ ਸਿੰਘ ਘੁੱਕੇਵਾਲੀ, ਸੁੱਚਾ ਸਿੰਘ ਟਰਪਈ, ਰਜੇਸ਼ ਪ੍ਰਾਸ਼ਰ, ਬਲਰਾਜ ਸਿੰਘ ਭੰਗੂ, ਕਰਮਜੀਤ ਕੇਪੀ, ਓਂਕਾਰ ਸਿੰਘ, ਜਤਿੰਦਰ ਲਖਣਪਾਲ, ਚਰਨ ਸਿੰਘ ਸੰਧੂ, ਲਖਵਿੰਦਰ ਸਿੰਘ ਗਿੱਲ, ਮਨਜਿੰਦਰ ਸਿੰਘ, ਨਰਿੰਦਰ ਪਾਲ ਸ਼ਰਮਾ, ਬਿਕਰਮਜੀਤ ਸਿੰਘ, ਬਲਦੇਵ ਸਿੰਘ ਸੰਧੂ, ਕਰਤਾਰ ਸਿੰਘ ਐੱਮ. ਏ. ਨੇ ਕਿਹਾ ਕਿ 27 ਅਗਸਤ ਨੂੰ ਪੰਜਾਬ ਭਰ ਦੇ ਸਾਰੇ ਹੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਕਰਨ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਤੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸੰਘਰਸ਼ੀਆਂ ਨੂੰ ਐਂਟੀ ਸਟੇਟ ਕਹਿਣ ਤੇ ਪੰਜਾਬ ਭਰ ’ਚ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ ਹਨ ਅਤੇ 27 ਅਗਸਤ ਦੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ 27 ਅਗਸਤ ਨੂੰ ਮੁੱਖ ਮੰਤਰੀ ਵਲੋਂ ਮੀਟਿੰਗ ਨੂੰ ਰੱਦ ਕੀਤਾ ਗਿਆ ਜਾਂ ਮੀਟਿੰਗ ਵਿਚ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਜੁਗਰਾਜ ਸਿੰਘ, ਨਵਦੀਪ ਸਿੰਘ, ਰਵਿੰਦਰ ਮਜੀਠਾ, ਗੁਰਸੇਵਕ ਸਿੰਘ, ਨਰੇਸ਼ ਕੁਮਾਰ, ਹਰਪ੍ਰੀਤ ਸਿੰਘ ਸੋਹੀਆਂ, ਹਰਚਰਨ ਸਿੰਘ ਸ਼ਾਹ, ਸਤਨਾਮ ਚੀਮਾ, ਜੋਗਿੰਦਰ ਸਿੰਘ, ਹਰਮੋਹਿੰਦਰ ਸਿੰਘ, ਗੁਰਦੇਵ ਸਿੰਘ, ਓਮ ਪ੍ਰਕਾਸ਼, ਮਨਜੀਤ ਸਿੰਘ, ਜਗਜੀਤ ਸਿੰਘ, ਵਿਕਾਸ ਕੁਮਾਰ, ਸੁਖਜਿੰਦਰ ਹੰਸ, ਜਤਿਨ ਸ਼ਰਮਾ, ਅਮਰਬੀਰ ਸਿੰਘ, ਹਰਬਖਸ਼ ਸਿੰਘ, ਗੁਰਮੁੱਖ ਸਿੰਘ, ਅਤੁਲ ਸ਼ਰਮਾ ਅਤੇ ਦੀਪਕ ਸ਼ਰਮਾ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਐਲ. ਸੰਤੋਸ਼ ਦੇ ਪੰਜਾਬ ਦੌਰੇ ਸੰਬੰਧੀ ਬਾਘਾ ਤੇ ਰਾਠੌਰ ਵਲੋਂ ਸਮੀਖਿਆ ਬੈਠਕ ਅਗਲੀ ਖ਼ਬਰ ਦੋ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਿਹਾ ਈ. ਐੱਸ. ਆਈ. ਹਸਪਤਾਲ ਦਾ ਸਟਾਫ ਡਾਕਟਰਾਂ, ਨਰਸਾਂ ਤੇ ਹੋਰ ਸਟਾਫ ਵਲੋਂ ਅਣਮ...
Ad Position 24