18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਾਮਨਵੈਲਥ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ ਮਜ਼ਬੂਤ ਖੇਡ ਨੀਤੀ ਤੇ ਬਿਹਤਰੀਨ ਸਹੂਲਤਾਂ ਦੇ ਨਤੀਜੇ ਵਜੋਂ ਹੈ ਅੰਤਰਰਾਸ਼ਟਰੀ ਸਫਲਤਾ- ਉਪ-ਕੁਲਪਤੀ

ਅੰਮ੍ਰਿਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਤਲਵਾਰਬਾਜ਼ ਖਿਡਾਰੀਆਂ ਨੇ ਲਾਗੋਸ, ਨਾਈਜੀਰੀਆ ’ਚ ਕਾਮਨਵੈਲਥ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ । ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ’ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਕਈ ਤਮਗੇ ਜਿੱਤ ਕੇ ਦੇਸ਼ ਅਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਤਲਵਾਰਬਾਜ਼ ਖਿਡਾਰੀਆਂ ਨੇ ਲਾਗੋਸ, ਨਾਈਜੀਰੀਆ ’ਚ ਕਾਮਨਵੈਲਥ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ । ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ’ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਕਈ ਤਮਗੇ ਜਿੱਤ ਕੇ ਦੇਸ਼ ਅਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਤਮਗਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਮਾਂਤਰੀ ਮੰਚ ’ਤੇ ਭਾਰਤ ਦੀ ਨੁਮਾਇੰਦਗੀ ਕਰਦਿਆਂ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਕਲਾ, ਰਣਨੀਤਕ ਸਮਝ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਫਰਲਿਨ ਨੇ ਅੰਡਰ-23 ਵਿਅਕਤੀਗਤ ਸੈਬਰ ਮੁਕਾਬਲੇ ਵਿਚ ਸੋਨੇ ਦਾ ਤਗਮਾ, ਜੇਨੀਸ਼ਾ ਨੇ ਸੀਨੀਅਰ ਟੀਮ ਫੋਇਲ ਮੁਕਾਬਲੇ ‘ਚ ਸੋਨੇ, ਸ਼੍ਰੇਆ ਗੁਪਤਾ ਨੇ ਸੀਨੀਅਰ ਟੀਮ ਸੈਬਰ ’ਚ ਸੋਨੇ ਅਤੇ ਅੰਡਰ-23 ਵਿਅਕਤੀਗਤ ਸੈਬਰ ’ਚ ਕਾਂਸੀ ਦਾ ਤਮਗਾ ਜਿੱਤਿਆ। ਆਖਿਰੀ ਨੇ ਸੀਨੀਅਰ ਟੀਮ ਸੈਬਰ ਵਿਚ ਸੋਨੇ ਅਤੇ ਚਾਂਦੀ ਦੇ ਤਮਗੇ, ਜਦਕਿ ਅੰਡਰ-23 ਵਿਅਕਤੀਗਤ ਸੈਬਰ ’ਚ ਵੀ ਚਾਂਦੀ ਦਾ ਤਗਮਾ ਜਿੱਤਿਆ। ਐੱਨ. ਐਂਜਲੀਨਾ ਗੌਡਵਿਨ ਨੇ ਅੰਡਰ-23 ਵਿਅਕਤੀਗਤ ਈਪੀ ਮੁਕਾਬਲੇ ‘ਚ ਕਾਂਸੀ ਦਾ ਤਮਗਾ ਹਾਸਿਲ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਦੀ ਅਗਾਂਹਵਧੂ ਖੇਡ ਨੀਤੀ ਅਤੇ ਖੇਡ ਪ੍ਰਤਿਭਾ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕੋਚ ਸ਼ਮੀਪ੍ਰੀਤ ਕੌਰ ਦੇ ਤਕਨੀਕੀ ਮਾਰਗਦਰਸ਼ਨ, ਮਿਹਨਤ ਅਤੇ ਖਿਡਾਰੀਆਂ ਪ੍ਰਤੀ ਸਮਰਪਣ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ.ਐੱਸ. ਸੈਣੀ ਅਤੇ ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ ਨੇ ਵੀ ਤਮਗਾ ਜੇਤੂ ਖਿਡਾਰੀਆਂ, ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਨੇ ਖਿਡਾਰੀਆਂ ਦੀ ਅਨੁਸ਼ਾਸਨ, ਦ੍ਰਿੜ੍ਹਤਾ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਜ਼ਬੂਤ ਖੇਡ ਢਾਂਚਾ ਅਤੇ ਖਿਡਾਰੀਆਂ ਨੂੰ ਮਿਲ ਰਿਹਾ ਲਗਾਤਾਰ ਸਹਿਯੋਗ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ ਸ਼ਹਿਰ ਕੈਮਲੂਪਸ ਵਿਖੇ ਸਥਿਤ ਥੌਮਸਨ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਫਦ ਦਾ ਖ਼ਾਲਸਾ ਕਾਲਜ ਪੁ... ਅਗਲੀ ਖ਼ਬਰ ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ ਦੀ ਪ੍ਰਾਪਤੀ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ : ਐਡਵੋਕੇਟ ਧਾਮੀ
Ad Position 24