18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਲਿਸ ਬੈਸ਼ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਬਲਿਸ ਬੈਸ਼ ਇਵੈਂਟਸ ਮੈਨੇਜਮੈਂਟ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼ਿਲਪ ਪ੍ਰਿਆ ਅਤੇ ਲਾਜ਼ੀਆ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਬਲਿਸ ਬੈਸ਼ ਇਵੈਂਟਸ ਮੈਨੇਜਮੈਂਟ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼ਿਲਪ ਪ੍ਰਿਆ ਅਤੇ ਲਾਜ਼ੀਆ ਵਲੋਂ ਕੀਤਾ ਗਿਆ। ਪ੍ਰੋਗਰਾਮ ਦੌਰਾਨ ਔਰਤਾਂ ਲਈ ਫਨ ਗੇਮਜ਼, ਤੰਬੋਲਾ, ਮਨੋਰੰਜਕ ਗਤੀਵਿਧੀਆਂ ਦੇ ਨਾਲ-ਨਾਲ ‘ਮਿਸ ਤੀਜ’ ਅਤੇ ਵੱਖ-ਵੱਖ ਟਾਈਟਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਔਰਤਾਂ ਨੇ ਸਾਰੀਆਂ ਗਤੀਵਿਧੀਆਂ ’ਚ ਬਹੁਤ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ’ਚ ਜੇਤੂ ਰਹਿਣ ਵਾਲੀਆਂ ਔਰਤਾਂ ਨੂੰ ਆਕਰਸ਼ਕ ਪੁਰਸਕਾਰਾਂ ਅਤੇ ਵੱਖ-ਵੱਖ ਟਾਈਟਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ’ਚ ਡਾ. ਕਿਰਨ ਖੰਨਾ, ਡਾ. ਮੋਨਿਕਾ ਅਤੇ ਡਾ. ਪਰਵਿੰਦਰ ਉੱਪਲ ਨੇ ਜੱਜ ਦੀ ਭੂਮਿਕਾ ਨਿਭਾਈ। ਉੱਥੇ ਹੀ ਪ੍ਰਸਿੱਧ ਗਾਇਕਾ ਨੀਰੂ ਭਾਟੀਆ ਅਤੇ ਰਜਨੀ ਛਾਬੜਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਈਆਂ । ਜੱਜ ਡਾ. ਕਿਰਨ ਖੰਨਾ ਨੇ ਆਯੋਜਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਔਰਤਾਂ ਦੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਰੁੱਝੀ ਜ਼ਿੰਦਗੀ ਵਿਚੋਂ ਕੁਝ ਸਮਾਂ ਕੱਢ ਕੇ ਆਪਣੇ ਲਈ ਖ਼ੁਸ਼ੀ ਦੇ ਪਲ ਜੀਣ ਦਾ ਮੌਕਾ ਦਿੰਦੇ ਹਨ । ਪ੍ਰੋਗਰਾਮ ’ਚ ਸਟੇਜ ਸੰਚਾਲਨ ਦੀ ਭੂਮਿਕਾ ਦੀਪਾਲੀ ਵਲੋਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੇਲਾ ਰੱਖੜ ਪੁੰਨਿਆ ਬਾਬਾ ਬਕਾਲਾ ਸਾਹਿਬ ਕਾਨਫਰੰਸ ਸੰਬੰਧੀ ਡਿੰਪਾ ਵਲੋਂ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਕੈਨੇਡਾ ਦੇ ਸ਼ਹਿਰ ਕੈਮਲੂਪਸ ਵਿਖੇ ਸਥਿਤ ਥੌਮਸਨ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਫਦ ਦਾ ਖ਼ਾਲਸਾ ਕਾਲਜ ਪੁ...
Ad Position 24