20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਨਾਨਕ ਦੇਵ ’ਵਰਸਿਟੀ ਵਿਖੇ ਸਾਂਝਾ ਮੁਲਾਜ਼ਮ ਫਰੰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ

ਅੰਮ੍ਰਿਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਨਾਨ-ਟੀਚਿੰਗ/ਅਫਸਰ ਐਸੋਸੀਏਸ਼ਨ ਅਤੇ ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਵਲੋਂ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਅੰਮ੍ਰਿਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਨਾਨ-ਟੀਚਿੰਗ/ਅਫਸਰ ਐਸੋਸੀਏਸ਼ਨ ਅਤੇ ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਵਲੋਂ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ’ਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਪ੍ਰਭਾਵ ਮੁਲਾਜ਼ਮਾਂ ਦੇ ਹੱਕਾਂ ਅਤੇ ਭਵਿੱਖ ‘ਤੇ ਪੈ ਰਿਹਾ ਹੈ। ਇਸ ਮੌਕੇ ਹਰਦੀਪ ਸਿੰਘ ਨਾਗਰਾ ਨੇ ਆਪਣੇ ਸੰਬੋਧਨ ਵਿਚ ਜਿੱਥੇ ਸਾਂਝਾ ਮੁਲਾਜ਼ਮ ਫਰੰਟ ਦੇ ਆਗੂਆਂ ਦਾ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਵਲੋਂ ਸਰਕਾਰ ਨੂੰ 15-1-15 ਅਤੇ 17-7-2020 ਜਾਰੀ ਪੱਤਰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੱਚੇ ਅਤੇ ਆਉਟਸੋਰਸ ਰਾਹੀਂ ਕੀਤੀ ਭਰਤੀ ਨੂੰ ਪੱਕਿਆਂ ਕੀਤਾ ਜਾਵੇ ਤੇ ਅੱਗੇ ਤੋਂ ਇਹ ਪ੍ਰਕਿਰਿਆ ਬੰਦ ਕੀਤੀ ਜਾਵੇ ਤੇ ਖਹਿਰਾ ਨੂੰ ਸੰਪੂਰਨ ਸਮਰਥਨ ਦੇਣ ਦਾ ਵੀ ਵਾਅਦਾ ਕੀਤਾ । ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ’ਚ ਹਾਜ਼ਰ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਿਚਾਰ ਸਾਂਝੇ ਕੀਤੇ ਅਤੇ ਆਗੂਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਨੂੰ ਵੱਲਾ ਤਬਦੀਲ ਕਰਨਾ ਬਣਿਆ ਟੇਢੀ ਖੀਰ 8 ਮਨਜ਼ੂਰੀ ਮਿਲਣ ਦੇ ਲੰਬੇ ਸਮੇਂ ਬਾਅਦ ਵੀ ਸਿਆਸੀ ਅੜਚਣਾਂ ਕਰਕੇ ਨਹ... ਅਗਲੀ ਖ਼ਬਰ ਅੰਮ੍ਰਿਤਸਰ ਵੇਰਕਾ ਬਾਈਪਾਸ ’ਤੇ ਰੋਇਲ ਐਗਰੋ ਟਰੈਕਟਰਜ਼ ਵਲੋਂ ਮਹਿੰਦਰਾ ਟਰੈਕਟਰਜ਼ ਏਜੰਸੀ ਦਾ ਸ਼ਾਨਦਾਰ ਉਦਘਾਟਨ
Ad Position 24