ਜਥੇਦਾਰ ਹਵਾਰਾ ਕਮੇਟੀ ਵਲੋਂ ਪੰਜਾਬ ਵਾਸੀਆਂ ਨੂੰ ਕੱਲ੍ਹ ‘ਪੰਜਾਬ ਬੰਦ’ ਰੱਖਣ ਦੀ ਅਪੀਲ
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਚੱਲ ਰਹੇ ਸੰਘਰਸ਼ ਨੂੰ ਮੁੱਖ ਰੱਖਦਿਆਂ ਜਥੇਦਾਰ ਹਵਾਰਾ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 21 ਅਗਸਤ ਵਾਲੇ ਦਿਨ ਪੰਜਾਬ ਬੰਦ ਰੱਖਿਆ ਜਾਵੇ । ਇੱਥੇ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ.
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਚੱਲ ਰਹੇ ਸੰਘਰਸ਼ ਨੂੰ ਮੁੱਖ ਰੱਖਦਿਆਂ ਜਥੇਦਾਰ ਹਵਾਰਾ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 21 ਅਗਸਤ ਵਾਲੇ ਦਿਨ ਪੰਜਾਬ ਬੰਦ ਰੱਖਿਆ ਜਾਵੇ । ਇੱਥੇ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ਦੇ ਹਰ ਵਰਗ ਅਤੇ ਸਿਆਸੀ ਪਾਰਟੀਆਂ ਤੋਂ ਉੱਪਰ ਉੱਠ ਕੇ ਘਰ-ਘਰ ਦੀ ਆਵਾਜ਼ ਬਣ ਚੁੱਕਾ ਹੈ, ਜਿਸ ਦੇ ਚੱਲਦਿਆਂ ਹਵਾਰਾ ਕਮੇਟੀ ਵਲੋਂ 21 ਅਗਸਤ ਨੂੰ ਪੰਜਾਬ ਵਾਸੀਆਂ ਨੂੰ ਸਮੂਹ ਵਿੱਦਿਅਕ ਅਦਾਰੇ, ਕਾਰੋਬਾਰ, ਬੈਂਕਾਂ ਅਤੇ ਦਫ਼ਤਰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੀ ਆਵਾਜ਼ ਸਰਕਾਰ ਤੱਕ ਪੁਹੰਚ ਸਕੇ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਹਨ। ਉਨ੍ਹਾਂ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੁਕੱਦਮਾ ਦਰਜ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਦਰਜ ਕੀਤੇ ਪਰਚੇ ਖਾਰਜ਼ ਕੀਤੇ ਜਾਣ। ਇਸ ਮੌਕੇ ਜਥੇਦਾਰ ਹਵਾਰਾ ਕਮੇਟੀ ਦੇ ਆਗੂ ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ. ਸੁਖਦੇਵ ਸਿੰਘ ਬਾਬਾ, ਨਰਿੰਦਰ ਸਿੰਘ ਗਿੱਲ, ਰਾਜ ਸਿੰਘ ਤੇ ਗੁਰਪ੍ਰੀਤ ਸਿੰਘ ਰੰਧਾਵਾ ਆਦਿ ਵੀ ਹਾਜ਼ਰ ਸਨ।