ਅਜੀਤ, ਜਲੰਧਰ
ਸਨਿਚਰਵਾਰ, 1 ਅਗਸਤ, 2026
ਗੁਰਦੁਆਰਾ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ‘ਜੀਵਨ ਜੁਗਤਿ ਸਮਾਗਮ’ ਲੜੀ ਦੌਰਾਨ ਅੰਮ੍ਰਿਤ ਵੇਲਾ ਸਮਾਗਮ
ਕੱਲ੍ਹ ਦਾ 14ਵਾਂ ਗੁਰਮਤਿ ਸਮਾਗਮ
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਜੀਵਨ ਜੁਗਤ ਸਮਾਗਮਾਂ ਦੀ ਲੜੀ ਦੌਰਾਨ 12ਵਾਂ ਅੰਮ੍ਰਿਤ ਵੇਲਾ ਸਮਾਗਮ ਅੱਜ ਸਵੇਰੇ ਗੁਰਦੁਆਰਾ ਸਾਹਿਬ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਸਜਾਇਆ ਗਿਆ। ਗੁਰਬਾਣੀ ਵਿਸ਼ੇ ’ਤੇ ਕਰਵਾਏ ਇਸ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਖਾਲਸਾ ਡੈਮਗੰਜ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਅਤੇ ਗਿਆਨੀ ਸਕੱਤਰ ਸਿੰਘ ਦਰਵੇਸ਼ ਅਤੇ ਭਾਈ ਦਵਿੰਦਰ ਸਿੰਘ ਸਟੇਜ ਸਕੱਤਰ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਜੀਵਨ ਜੁਗਤ ਸਮਾਗਮਾਂ ਦੀ ਲੜੀ ਦੌਰਾਨ 12ਵਾਂ ਅੰਮ੍ਰਿਤ ਵੇਲਾ ਸਮਾਗਮ ਅੱਜ ਸਵੇਰੇ ਗੁਰਦੁਆਰਾ ਸਾਹਿਬ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਸਜਾਇਆ ਗਿਆ। ਗੁਰਬਾਣੀ ਵਿਸ਼ੇ ’ਤੇ ਕਰਵਾਏ ਇਸ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਖਾਲਸਾ ਡੈਮਗੰਜ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਅਤੇ ਗਿਆਨੀ ਸਕੱਤਰ ਸਿੰਘ ਦਰਵੇਸ਼ ਅਤੇ ਭਾਈ ਦਵਿੰਦਰ ਸਿੰਘ ਸਟੇਜ ਸਕੱਤਰ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਤੇ ਯਤੀਮਖਾਨਾ ਦੇ ਮੈਂਬਰ ਇੰਚਰਾਜ ਡਾ: ਆਤਮਜੀਤ ਸਿੰਘ ਬਸਰਾ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਵਲੋਂ ਰਾਗੀ ਜਥਿਆਂ ਤੇ ਕਥਾਵਾਚਕਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਯਤੀਮਖਾਨਾ ਦੇ ਬੱਚਿਆਂ ਤੋਂ ਇਲਾਵਾ ਮਨਮੋਹਨ ਸਿੰਘ ਮੈਂਬਰ ਸੈਂਟਰਲ ਖ਼ਾਲਸਾ ਯਤੀਮਖਾਨਾ, ਮਲਕੀਤ ਸਿੰਘ ਮੈਂਬਰ ਗੁਰਦੁਆਰਾ ਸਾਹਿਬ ਕਬੀਰ ਪਾਰਕ, ਦਰਸ਼ਨ ਸਿੰਘ ਮੈਂਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਜੈ ਸਿੰਘ, ਭਾਈ ਅਮਰਜੀਤ ਸਿੰਘ ਤੰਤੀ ਸਾਜ਼ਾਂ ਵਾਲੇ, ਭਾਈ ਸਤਿੰਦਰ ਸਿੰਘ ਚਾਵਲਾ, ਭਾਈ ਰੁਪਿੰਦਰ ਸਿੰਘ, ਸ਼ਰਨਜੀਤ ਸਿੰਘ ਡੀ.ਈ.ਸੀ. ਫੈਨ, ਭਾਈ ਜਵਾਹਰ ਲਾਲ ਸਿੰਘ, ਜਸਬੀਰ ਸਿੰਘ ਅਰੋੜਾ, ਗੁਰਬਖਸ਼ ਸਿੰਘ ਬੱਗਾ, ਭੁਪਿੰਦਰ ਸਿੰਘ, ਗਿਆਨ ਸਿੰਘ, ਜਗਦੀਸ਼ ਸਿੰਘ, ਜਗਜੀਤ ਸਿੰਘ, ਜਗਦੀਸ਼ ਸਿੰਘ ਵਾਲੀਆ, ਅਵਤਾਰ ਸਿੰਘ ਖ਼ਾਲਸਾ, ਬੀਬੀ ਪੁਖਰਾਜ ਕੌਰ, ਬੀਬੀ ਸੁਰਿੰਦਰ ਕੌਰ ਸਮੇਤ ਹੋਰ ਸ਼ਹਿਰ ਵਾਸੀ ਸੰਗਤਾਂ ਸ਼ਾਮਿਲ ਸਨ।