20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੇ ਮਾਮਲੇ ਨੂੰ ਸਿਰਫ਼ ਅਪਰਾਧ ਦੀ ਕਾਨੂੰਨੀ ਪਰਿਭਾਸ਼ਾ ਤੱਕ ਸੀਮਿਤ ਕਰ ਕੇ ਨਹੀਂ ਦੇਖਿਆ ਜਾ ਸਕਦਾ- ਭਾਜਪਾ

ਅੰਮ੍ਰਿਤਸਰ, 20 ਅਗਸਤ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਹੱਕ ਵਿਚ ਹਨ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2019 ਵਿਚ ਬੰਦੀ ਸਿੰਘਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸੰਬੰਧਿਤ ਰਾਜਾਂ ਨੂੰ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦੇਣਾ ਇਸ ਦਿਸ਼ਾ ’ਚ ਕੇਂਦਰ ਦੀ ਸੁਹਿਰਦ ਪਹੁੰਚ ਦਾ ਸਪੱਸ਼ਟ ਪ੍ਰਮਾਣ ਹੈ।

Ad Position 21
No active advertisement
ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਹੱਕ ਵਿਚ ਹਨ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2019 ਵਿਚ ਬੰਦੀ ਸਿੰਘਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸੰਬੰਧਿਤ ਰਾਜਾਂ ਨੂੰ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦੇਣਾ ਇਸ ਦਿਸ਼ਾ ’ਚ ਕੇਂਦਰ ਦੀ ਸੁਹਿਰਦ ਪਹੁੰਚ ਦਾ ਸਪੱਸ਼ਟ ਪ੍ਰਮਾਣ ਹੈ। ਜਿਸ ਤਹਿਤ 6 ਬੰਦੀ ਸਿੰਘਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਚੁੱਕੀ ਹੈ, ਜਦਕਿ ਦੋ ਹੋਰ ਮਾਮਲੇ ਸੰਬੰਧਿਤ ਰਾਜ ਸਰਕਾਰਾਂ ਦੇ ਵਿਚਾਰ ਅਧੀਨ ਹਨ । ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਵੀ ਸੁਪਰੀਮ ਕੋਰਟ ਵਲੋਂ ਅਜੇ ਅੰਤਿਮ ਫ਼ੈਸਲਾ ਨਹੀਂ ਦਿੱਤਾ ਗਿਆ । ਪ੍ਰੋ: ਖਿਆਲਾ ਨੇ ਕਿਹਾ ਕਿ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੇ ਮਾਮਲੇ ਨੂੰ ਸਿਰਫ਼ ਅਪਰਾਧ ਦੀ ਕਾਨੂੰਨੀ ਪਰਿਭਾਸ਼ਾ ਤੱਕ ਸੀਮਿਤ ਕਰਕੇ ਨਹੀਂ ਦੇਖਿਆ ਜਾ ਸਕਦਾ । 21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਬਾਰੇ ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਉਠਾਉਣਾ ਹਰ ਨਾਗਰਿਕ ਦਾ ਲੋਕਤੰਤਰਕ ਅਧਿਕਾਰ ਹੈ, ਪਰ ਕਿਸੇ ਵੀ ਅੰਦੋਲਨ ਦਾ ਰੂਪ ਅਜਿਹਾ ਨਹੀਂ ਹੋਣਾ ਚਾਹੀਦਾ ਜਿਸ ਨਾਲ ਆਮ ਲੋਕਾਂ ਦੀ ਰੋਜ਼ੀ-ਰੋਟੀ, ਕਾਰੋਬਾਰ ਜਾਂ ਸਮਾਜਿਕ ਸ਼ਾਂਤੀ ਪ੍ਰਭਾਵਿਤ ਹੋਵੇ ।
Ad Position 22
No active advertisement
ਪਿਛਲੀ ਖ਼ਬਰ 27 ਦੇ ਬੰਦ ਦੀ ਪੰਜਾਬ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਹਮਾਇਤ ਅਗਲੀ ਖ਼ਬਰ ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਗਾਇਕ ਅਰਜਨ ਢਿੱਲੋਂ ਨੇ ਖੋਲ੍ਹਿਆ ਦਿਲ ਧੀ ਦੇ ਨਾਂਅ 5 ਲੱਖ ਦੀ ਐੱਫ.ਡੀ ਸਮੇਤ ਪਰਿਵ...
Ad Position 24