21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੀ. ਸੀ. ਪੀ. (ਇਨਵੈਸਟੀਗੇਸ਼ਨ) ਪ੍ਰਭਜੋਤ ਸਿੰਘ ਵਿਰਕ ਨੇ ਅਹੁਦਾ ਸੰਭਾਲਿਆ

ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਨਵ ਨਿਯੂਕਤ ਡੀ. ਸੀ.

Ad Position 21
No active advertisement
ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਨਵ ਨਿਯੂਕਤ ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ: ਵਿਰਕ ਇਸ ਤੋਂ ਪਹਿਲਾਂ ਏ. ਆਈ. ਜੀ. ( ਸੀ. ਆਈ. ਡੀ.) ਅੰਮ੍ਰਿਤਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਪੁਲਿਸ ਵਿਭਾਗ ਵਿਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰਨ ਦਾ ਤਜਰਬਾ ਹੈ। ਕਾਰਜਭਾਰ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਅਪਰਾਧਾਂ ਦੀ ਰੋਕਥਾਮ, ਪੇਸ਼ੇਵਰ ਤੇ ਨਿਰਪੱਖ ਜਾਂਚ, ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਂਚ ਪ੍ਰਕਿਰਿਆ ਵਿਚ ਪੂਰੀ ਪੇਸ਼ੇਵਰਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਗੰਭੀਰ ਅਪਰਾਧਾਂ ਦੀ ਜਾਂਚ ਨੂੰ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਦਿਆਂ ਨਸ਼ਿਆਂ, ਸੰਗਠਿਤ ਅਪਰਾਧ ਅਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਸਰਕਾਰ ਦੇ ਵਾਅਦਿਆਂ ਦੀ ‘ਪੰਡ’ ਫੂਕੀ ਅਗਲੀ ਖ਼ਬਰ ਮੱਲਿਕਾਰਜੁਨ ਖੜਗੇ ਦੇ ਅਪਮਾਨ ’ਤੇ ਭੜਕੇ ਵੇਰਕਾ ਦੇ ਕਾਂਗਰਸੀ ਵਰਕਰ
Ad Position 24