21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੰਪਿਊਟਰ ਅਧਿਆਪਕਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਸਰਕਾਰ ਦੇ ਵਾਅਦਿਆਂ ਦੀ ‘ਪੰਡ’ ਫੂਕੀ

ਅੰਮ੍ਰਿਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਸੇਵਾ ਮੰਗਾਂ ਸੰਬੰਧੀ ਪੰਜਾਬ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਮੁੜ ਮੁਲਤਵੀ ਕੀਤੇ ਜਾਣ ਕਾਰਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਡੀ. ਸੀ.

Ad Position 21
No active advertisement
ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਸੇਵਾ ਮੰਗਾਂ ਸੰਬੰਧੀ ਪੰਜਾਬ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਮੁੜ ਮੁਲਤਵੀ ਕੀਤੇ ਜਾਣ ਕਾਰਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਡੀ. ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ‘ਸਰਕਾਰ ਦੇ ਲਾਰਿਆਂ ਦੀ ਪੰਡ’ ਫੂਕੀ। ਇਸ ਮੌਕੇ ਕੰਪਿਊਟਰ ਟੀਚਰਜ਼ ਯੂਨੀਅਨ ਅੰਮ੍ਰਿਤਸਤ ਦੇ ਜ਼ਿਲ੍ਹਾ ਪ੍ਰਧਾਨ ਗਗਨ ਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸੇਵਾ ਮੰਗਾਂ ਦੇ ਹੱਲ ਲਈ ਵਿੱਤ ਮੰਤਰੀ ਨਾਲ 18 ਅਗਸਤ 2026 ਨੂੰ ਮੀਟਿੰਗ ਤੈਅ ਕੀਤੀ ਗਈ ਸੀ, ਜਿਸ ਤੋਂ ਅਧਿਆਪਕਾਂ ਨੂੰ ਉਮੀਦ ਸੀ ਕਿ ਸਰਕਾਰ ਉਨ੍ਹਾਂ ਦੇ ਮਸਲਿਆਂ ਦਾ ਗੰਭੀਰਤਾ ਨਾਲ ਹੱਲ ਕਰਨ ਵੱਲ ਕਦਮ ਚੁੱਕੇਗੀ। ਪਰ ਹੁਣ ਸਰਕਾਰ ਵਲੋਂ ਇਹ ਮੀਟਿੰਗ 27 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਚੰਦੀ, ਮਨਦੀਪ ਸਿੰਘ ਢਿੱਲੋਂ, ਜਨਰਲ ਸਕੱਤਰ ਪੁਨੀਤ ਜੋਸ਼ੀ, ਮੀਤ ਪ੍ਰਧਾਨ ਪਰਮਿੰਦਰ ਸਿੰਘ, ਮਨਦੀਪ ਸਿੰਘ ਸੰਧੂ, ਰੁਪਿੰਦਰ ਸਿੰਘ ਕਾਹਲੋਂ, ਮੋਨਿਕਾ ਮੈਮ ਅਤੇ ਹੋਰ ਯੂਨੀਅਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਦੇ ਭਰੋਸੇ ਤੇ ਤਰੀਕਾਂ ਦੇਣ ਤੋਂ ਬਾਅਦ ਮੀਟਿੰਗਾਂ ਮੁਲਤਵੀ ਹੋਣਾ ਅਧਿਆਪਕਾਂ ਦੇ ਸਬਰ ਦਾ ਇਮਤਿਹਾਨ ਲੈਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕ ਸਰਕਾਰ ਦੇ ਲਾਰਿਆਂ ‘ਤੇ ਭਰੋਸਾ ਕਰਨ ਦੀ ਬਜਾਏ ਸਰਕਾਰ ਤੋਂ ਠੋਸ ਫੈਸਲੇ ਅਤੇ ਲਿਖਤੀ ਰੂਪ ਵਿਚ ਹੱਕਾਂ ਦੀ ਪ੍ਰਾਪਤੀ ਚਾਹੁੰਦੇ ਹਨ। ਆਗੂਆਂ ਨੇ ਕਿਹਾ ਕਿ 2 ਦਸੰਬਰ 2010 ਦੇ ਰੈਗੂਲਰਾਈਜ਼ੇਸ਼ਨ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ, ਰੈਗੂਲਰ ਸੇਵਾ ਦੇ ਸਾਰੇ ਬਣਦੇ ਲਾਭ ਦੇਣਾ, 6ਵੇਂ ਤਨਖਾਹ ਕਮਿਸ਼ਨ ਦੇ ਲਾਭ, ਪੈਨਸ਼ਨ, ਡੀ. ਸੀ. ਆਰ. ਜੀ., ਪਰਿਵਾਰਕ ਲਾਭ ਤੇ ਹੋਰ ਸੇਵਾ ਹੱਕਾਂ ਨਾਲ ਸੰਬੰਧਿਤ ਮਸਲਿਆਂ ਦਾ ਨਿਪਟਾਰਾ ਕਰਨਾ ਯੂਨੀਅਨ ਦੀਆਂ ਮੁੱਖ ਮੰਗਾਂ ਹਨ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮਸਲੇ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਸੂਬਾ ਪੱਧਰ ’ਤੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਨਵਜੋਤ ਸਿੰਘ ਭੰਗਾਲੀ, ਤਰਵਿੰਦਰ ਸਿੰਘ ਪਾਖਰਪੁਰਾ, ਹਰਵਿੰਦਰ ਸਿੰਘ, ਪ੍ਰਭਜੋਤ ਸਿੰਘ ਵਰਪਾਲ ਰਾਜੇਸ਼ ਕੁਮਾਰ ਭੋਮਾ, ਕੁਲਜਿੰਦਰ ਸਿੰਘ, ਗੌਰਵ ਘਣੂਪੁਰ, ਸੁਨੀਲ ਪਾਠਕ, ਕੁਲਦੀਪ ਰਾਮਬਾਗ ਸਤਨਾਮ ਚੇਤਨਪੁਰਾ ਵਿਕਾਸ ਬੱਲਕਲਾਂ ਗੁਰਮੀਤ ਭੀਲੋਵਾਲ ਅਮਰਜੀਤ ਹੇਰ ਤੇ ਹੋਰ ਸੀ. ਐੱਫ. ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਕਬੂਲਪੁਰਾ ’ਚ ਪੁਲਿਸ ਵਲੋਂ 26 ਸਾਲਾ ਤੇ ਪੰਜਵੀਂ ਪਾਸ ਨੌਜਵਾਨ ਨਸ਼ਾ ਤਸਕਰ ਦਾ ਘਰ ਢਾਹਿਆ ਕਤਲ, ਨਸ਼ਾ ਤਸਕਰੀ ਤੇ ਚੋਰੀ ਦੇ... ਅਗਲੀ ਖ਼ਬਰ ਡੀ. ਸੀ. ਪੀ. (ਇਨਵੈਸਟੀਗੇਸ਼ਨ) ਪ੍ਰਭਜੋਤ ਸਿੰਘ ਵਿਰਕ ਨੇ ਅਹੁਦਾ ਸੰਭਾਲਿਆ
Ad Position 24