ਮਕਬੂਲਪੁਰਾ ’ਚ ਪੁਲਿਸ ਵਲੋਂ 26 ਸਾਲਾ ਤੇ ਪੰਜਵੀਂ ਪਾਸ ਨੌਜਵਾਨ ਨਸ਼ਾ ਤਸਕਰ ਦਾ ਘਰ ਢਾਹਿਆ
ਕਤਲ, ਨਸ਼ਾ ਤਸਕਰੀ ਤੇ ਚੋਰੀ ਦੇ 10 ਮਾਮਲੇ ਹਨ ਵੱਖ-ਵੱਖ ਥਾਣਿਆਂ ’ਚ ਦਰਜ
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਢਾਹੁਣ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ 26ਵੀਂ ਕਾਰਵਾਈ ਕਰਦਿਆਂ ਮਕਬੂਲਪੁਰਾ ਖੇਤਰ ’ਚ ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਮਕਾਨ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ ਜਿਸ ਦਾ ਘਰ ਢਾਹਿਆ ਗਿਆ ਹੈ। ਇਹ ਕਾਰਵਾਈ ਨਗਰ ਨਿਗਮ ਅੰਮ੍ਰਿਤਸਰ ਵਲੋਂ ਮਕਬੂਲਪੁਰਾ ਵਿਖੇ ਸਥਿਤ ਸੰਬੰਧਿਤ ਜਾਇਦਾਦ ਨੂੰ ਨਿਯਮਾਂ ਅਨੁਸਾਰ ਕਾਰਵਈ ਕੀਤੀ।
ਮ
ਮਕਬੂਲਪੁਰਾ ਵਿਖੇ ਨਸ਼ਾ ਤਸਕਰ ਖਿਲਾਫ਼ ਕਾਰਵਾਈ ਸੰਬੰਧੀ ਦਸਦੇ ਹੋਏ ਪੁਲ਼ਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨਾਲ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ ਤੇ ਹੋਰ। ਤਸਵੀਰਾਂ: ਹਰਜੀਤ ਸਿੰਘ
ਮਕਬੂਲੁਪਰਾ ਖੇਤਰ ’ਚ ਨਸ਼ਾ ਤਸਕਰ ਦੀ ਜਾਇਦਾਦ ਢਾਹੁਣ ਦੀ ਕਾਰਵਾਈ ਤਹਿਤ ਨਗਰ ਨਿਗਮ ਬੁਲਡੋਜ਼ਰ ਮਕਾਨ ਢਾਹੁੰਦਾ ਹੋਇਆ। ਤਸਵੀਰ : ਹਰਜੀਤ ਸਿੰਘ
21-08-2026
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਢਾਹੁਣ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ 26ਵੀਂ ਕਾਰਵਾਈ ਕਰਦਿਆਂ ਮਕਬੂਲਪੁਰਾ ਖੇਤਰ ’ਚ ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਮਕਾਨ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ ਜਿਸ ਦਾ ਘਰ ਢਾਹਿਆ ਗਿਆ ਹੈ। ਇਹ ਕਾਰਵਾਈ ਨਗਰ ਨਿਗਮ ਅੰਮ੍ਰਿਤਸਰ ਵਲੋਂ ਮਕਬੂਲਪੁਰਾ ਵਿਖੇ ਸਥਿਤ ਸੰਬੰਧਿਤ ਜਾਇਦਾਦ ਨੂੰ ਨਿਯਮਾਂ ਅਨੁਸਾਰ ਕਾਰਵਈ ਕੀਤੀ। ਇਸ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਗਿਆ। ਕਥਿਤ ਨਸ਼ਾ ਤਸਕਰ ਦੀ ਸ਼ਨਾਖਤ ਆਕਾਸ਼ਦੀਪ ਸਿੰਘ ਉਰਫ ਆਕਾਸ਼ (26) ਵਾਸੀ ਗਲੀ ਨੰਬਰ 13 ਮਕਬੂਲਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਜੋ ਕਿ ਪੰਜਵੀ ਜਮਾਤ ਤੱਕ ਪੜਿਆ ਹੋਇਆ ਹੈ ਉਸ ਖਿਲਾਫ਼ 10 ਮਾਮਲੇ ਵੱਖ-ਵੱਖ ਥਾਣਿਆ ’ਚ ਦਰਜ ਹਨ ਜਿਨ੍ਹਾਂ ’ਚ ਕਤਲ, ਨਸ਼ਾ ਤਸਕਰੀ ਤੇ ਚੋਰੀ ਨਾਲ ਸੰਬੰਧਿਤ ਮਾਮਲੇ ਹਨ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਨੇ ਸਾਰੀ ਕਾਰਵਾਈ ਦੀ ਅਗਵਾਈ ਕੀਤੀ ਜਿਨ੍ਹਾਂ ਦੱਸ ਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਬਣਾਈ ਜਾਇਦਾਦਾਂ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਡੀ. ਸੀ.ਪੀ. ਰਵਿੰਦਰਪਾਲ ਸਿੰਘ, ਏ.ਡੀ.ਸੀ.ਪੀ. ਜੁਗਰਾਜ ਸਿੰਘ ਆਦਿ ਹਾਜ਼ਰ ਸਨ।