20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜਥਾ ਸਿਰਲੱਥ ਖ਼ਾਲਸਾ ਵਲੋਂ ‘ਪੰਜਾਬ ਬੰਦ’ ਦਾ ਪੂਰਨ ਸਮਰਥਨ

ਸੁਲਤਾਨਵਿੰਡ, 20 ਅਗਸਤ (ਗੁਰਨਾਮ ਸਿੰਘ ਬੁੱਟਰ)-ਕੌਮੀ ਇਨਸਾਫ ਮੋਰਚੇ ਵਲੋਂ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਉਨ੍ਹਾਂ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਹੱਕ ਵਿਚ ਹੁਣ ਸਿੱਖ ਜਥੇਬੰਦੀਆਂ ਹੋਰ ਨਿੱਤਰ ਆਈਆਂ ਹਨ। ਇਸੇ ਕੜੀ ਤਹਿਤ ਪੰਥਕ ਜਥੇਬੰਦੀ ‘ਜਥਾ ਸਿਰਲੱਥ ਖਾਲਸਾ’ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਨੇ 21 ਅਗਸਤ ਨੂੰ ਕੀਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ।

Ad Position 21
No active advertisement
ਭਾਈ ਦਿਲਬਾਗ ਸਿੰਘ ਸੁਲਤਾਨਵਿੰਡ 21-08-2026
ਸੁਲਤਾਨਵਿੰਡ, 20 ਅਗਸਤ (ਗੁਰਨਾਮ ਸਿੰਘ ਬੁੱਟਰ)-ਕੌਮੀ ਇਨਸਾਫ ਮੋਰਚੇ ਵਲੋਂ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਉਨ੍ਹਾਂ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਹੱਕ ਵਿਚ ਹੁਣ ਸਿੱਖ ਜਥੇਬੰਦੀਆਂ ਹੋਰ ਨਿੱਤਰ ਆਈਆਂ ਹਨ। ਇਸੇ ਕੜੀ ਤਹਿਤ ਪੰਥਕ ਜਥੇਬੰਦੀ ‘ਜਥਾ ਸਿਰਲੱਥ ਖਾਲਸਾ’ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਨੇ 21 ਅਗਸਤ ਨੂੰ ਕੀਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਅਪੀਲ ਕੀਤੀ ਹੈ। ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹੁਣ ਸਿਰਫ਼ ਕਿਸੇ ਇਕ ਜਥੇਬੰਦੀ ਜਾਂ ਸਿਆਸੀ ਪਾਰਟੀ ਦਾ ਨਹੀਂ ਰਿਹਾ, ਸਗੋਂ ਇਹ ਪੰਜਾਬ ਦੇ ਹਰ ਵਰਗ, ਧਰਮ ਤੇ ਸਿਆਸਤ ਤੋਂ ਉੱਪਰ ਉੱਠ ਕੇ ਹਰ ਘਰ ਦੀ ਆਵਾਜ਼ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ ਨੇ ਤਿੰਨ ਦਹਾਕਿਆਂ (30 ਸਾਲ) ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਇਆ ਹੈ ਤੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਸਰਕਾਰਾਂ ਵਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਸਰਾਸਰ ਬੇਇਨਸਾਫ਼ੀ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਜਥਾ ਸਿਰਲੱਥ ਖਾਲਸਾ ਵਲੋਂ ਪੰਜਾਬ ਦੇ ਸਮੂਹ ਵਪਾਰੀਆਂ, ਦੁਕਾਨਦਾਰਾਂ, ਵਿਦਿਅਕ ਅਦਾਰਿਆਂ (ਸਕੂਲ-ਕਾਲਜ), ਬੈਂਕਾਂ ਤੇ ਸਰਕਾਰੀ ਤੇ ਗ਼ੈਰ-ਸਰਕਾਰੀ ਦਫ਼ਤਰਾਂ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ 21 ਅਗਸਤ ਨੂੰ ਆਪਣੇ ਕਾਰੋਬਾਰ ਅਤੇ ਅਦਾਰੇ ਮੁਕੰਮਲ ਤੌਰ ‘ਤੇ ਬੰਦ ਰੱਖਣ। ਇਸ ਬੰਦ ਦਾ ਮਕਸਦ ਸੂਬੇ ਦੀ ਇਕਜੁੱਟ ਆਵਾਜ਼ ਅਤੇ ਰੋਸ ਨੂੰ ਕੇਂਦਰ ਤੇ ਰਾਜ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਾ ਹੈ। ਇਸ ਤੋਂ ਇਲਾਵਾ, ਜਥੇਬੰਦੀ ਨੇ ਪ੍ਰਸ਼ਾਸਨ ਵਲੋਂ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕੀਤੇ ਗਏ ਪੁਲਿਸ ਮੁਕੱਦਮਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਦਿਲਬਾਗ ਸਿੰਘ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਹੱਕ ਮੰਗ ਰਹੇ ਲੋਕਾਂ ‘ਤੇ ਪਰਚੇ ਦਰਜ ਕਰਨਾ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮੋਰਚੇ ਦੇ ਆਗੂਆਂ ‘ਤੇ ਕੀਤੇ ਗਏ ਸਾਰੇ ਨਾਜਾਇਜ਼ ਪਰਚੇ ਤੁਰੰਤ ਪ੍ਰਭਾਵ ਤੋਂ ਖਾਰਜ ਕੀਤੇ ਜਾਣ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਡੀ. ਸੀ. ਏ. ਦੇ ਨਤੀਜਿਆਂ ’ਚ ਸ਼ਹਿਜ਼ਾਦਾ ਨੰਦ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚੁੱਘ ਦੀ ਮਿਹਨਤ ’ਤੇ ਪਾਰਟੀ ਲੀਡਰਸ਼ਿਪ ਨੇ ਜਤਾਇਆ ਭਰੋਸਾ-ਸ਼ੰਟੀ
Ad Position 24