ਪੀ. ਜੀ. ਡੀ. ਸੀ. ਏ. ਦੇ ਨਤੀਜਿਆਂ ’ਚ ਸ਼ਹਿਜ਼ਾਦਾ ਨੰਦ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 20 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਪੀ. ਜੀ.
ਅੰਮ੍ਰਿਤਸਰ, 20 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਪੀ.ਜੀ.ਡੀ.ਸੀ.ਏ. ਸਮੈਸਟਰ-ਦੂਜਾ, ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ। ਕਾਲਜ ਦੀ ਵਿਦਿਆਰਥਣ ਅੰਜਲੀ ਨੇ 8.38 ਸੀ. ਜੀ. ਪੀ. ਏ. ਹਾਸਿਲ ਕਰਕੇ ਕਾਲਜ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਗੋਬਿੰਦ ਕੁਮਾਰ ਨੇ 7.75 ਸੀ. ਜੀ. ਪੀ. ਏ. ਨਾਲ ਦੂਜਾ ਅਤੇ ਆਕਾਸ਼ਦੀਪ ਸਿੰਘ ਨੇ 7.44 ਸੀ. ਜੀ. ਪੀ. ਏ. ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਦਲਜੀਤ ਨੇ 7.25 ਸੀ. ਜੀ. ਪੀ. ਏ. ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ‘ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।