ਪ੍ਰਾਚੀਨ ਮਾਤਾ ਚਿੰਤਪੁਰਨੀ ਮੰਦਰ ਦੇ ਮੇਲੇ ’ਚ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਸਥਾਨਕ ਢਾਬ ਬਸਤੀ ਰਾਮ ਵਿਖੇ ਸਥਿਤ ਪ੍ਰਾਚੀਨ ਮਾਤਾ ਚਿੰਤਪੁਰਨੀ ਮੰਦਰ ਵਿਚ ਮਾਤਾ ਚਿੰਤਪੁਰਨੀ ਦਾ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ.
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਸਥਾਨਕ ਢਾਬ ਬਸਤੀ ਰਾਮ ਵਿਖੇ ਸਥਿਤ ਪ੍ਰਾਚੀਨ ਮਾਤਾ ਚਿੰਤਪੁਰਨੀ ਮੰਦਰ ਵਿਚ ਮਾਤਾ ਚਿੰਤਪੁਰਨੀ ਦਾ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਮਾਤਾ ਜੀ ਦੇ ਦਰਬਾਰ ਵਿਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਓ. ਪੀ. ਸੋਨੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਮੇਲੇ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਵਿਰਾਸਤ, ਸੱਭਿਆਚਾਰ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਕੌਂਸਲਰ ਵਿਕਾਸ ਸੋਨੀ, ਗੁਰਦੇਵ ਦਾਰਾ, ਸੰਨੀ ਕੁੰਦਰਾ, ਪਰਮਜੀਤ ਚੋਪੜਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਇਲਾਕਾ ਵਾਸੀ ਹਾਜ਼ਰ ਸਨ। ਸ੍ਰੀ ਸੋਨੀ ਨੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਸਮੂਹ ਪ੍ਰਬੰਧਕਾਂ ਤੇ ਸੇਵਾਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮਾਤਾ ਚਿੰਤਪੁਰਨੀ ਅੱਗੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।