21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖ਼ਲਾ 10 ਸਤੰਬਰ ਤੱਕ

ਅੰਮ੍ਰਿਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ’ਚ ਖਾਲੀ ਰਹਿ ਗਈਆਂ ਸੀਟਾਂ ਭਰਨ ਲਈ ਪਹਿਲ ਦੇ ਅਧਾਰ ’ਤੇ ਦਾਖਲੇ ਦੀ ਮਿਤੀ 10 ਸਤੰਬਰ ਤੱਕ ਵਧਾਅ ਦਿੱਤੀ ਗਈ ਹੈ। ਵਿਭਾਗ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ’ਚ ਖਾਲੀ ਰਹਿ ਗਈਆਂ ਸੀਟਾਂ ਭਰਨ ਲਈ ਪਹਿਲ ਦੇ ਅਧਾਰ ’ਤੇ ਦਾਖਲੇ ਦੀ ਮਿਤੀ 10 ਸਤੰਬਰ ਤੱਕ ਵਧਾਅ ਦਿੱਤੀ ਗਈ ਹੈ। ਵਿਭਾਗ ਡਾਇਰੈਕਟਰ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਨੈਨੀ, ਸਰਟੀਫਿਕੇਟ ਕੋਰਸ ਇੰਨ ਡਾਇਟ ਐਂਡ ਨੁਟ੍ਰੀਸ਼ਿਅਨ, ਅਤੇ ਇਕ ਸਾਲ ਦੇ ਡਿਪਲੋਮਾ ਕੋਰਸਾਂ ਵਿਚ ਡਿਪਲੋਮਾ ਇੰਨ ਫੈਸ਼ਨ ਡਿਜ਼ਾਇਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਉਟਰ ਐਪਲੀਕੇਸ਼ਨ, ਡਿਪਲੋਮਾ ਇੰਨ ਗ੍ਰਾਫਿਕਸ ਐਂਡ ਵੈੱਬ ਡਿਜ਼ਾਇਨਿੰਗ, ਡਿਪਲੋਮਾ ਇੰਨ ਨੈਨੀ ਕੇਅਰ ਐਂਡ ਚਾਇਲਡ ਡਿਵੇਲਪਮੈਂਟ, ਡਿਪਲੋਮਾ ਇੰਨ ਹੈਲਥ ਐਂਡ ਨੂਟ੍ਰੀਸ਼ਿਅਨ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿਚ ਆਨਲਾਈਨ ਰਜਿਸਟ੍ਰੇਸ਼ਨ ਦਾਖਲਾ ਫਾਰਮ ਵਿਭਾਗ ਦੀ ਵੈੱਬਸਾਈਟ ’ਤੇ ਭਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੀ. ਆਈ. ਬੀ. ਵਲੋਂ ‘ਵਾਰਤਾਲਾਪ’ ਮੀਡੀਆ ਵਰਕਸ਼ਾਪ ਕਰਵਾਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਲੋਕ-ਭਲਾਈ ’ਚ ਭੂਮਿਕਾ ਵਿਸ਼ੇ... ਅਗਲੀ ਖ਼ਬਰ ਪ੍ਰਾਚੀਨ ਮਾਤਾ ਚਿੰਤਪੁਰਨੀ ਮੰਦਰ ਦੇ ਮੇਲੇ ’ਚ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤੀ ਸ਼ਿਰਕਤ
Ad Position 24