20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗਰਮੀ ’ਚ ਬੱਚਿਆਂ ਦਾ ਰੱਖੋ ਖਾਸ ਧਿਆਨ ਡਾ. ਸੁਪ੍ਰਿਯਾ

ਮਾਨਾਂਵਾਲਾ, 20 ਅਗਸਤ (ਗੁਰਦੀਪ ਸਿੰਘ ਨਾਗੀ)-ਅੱਤ ਦੀ ਪੈ ਰਹੀ ਗਰਮੀ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ। ਤੇਜ਼ ਗਰਮੀ ਕਾਰਨ ਬੱਚਿਆਂ ਨੂੰ ਚੱਕਰ ਆਉਣਾ, ਉਲਟੀ ਆਉਣਾ, ਤੇਜ਼ ਬੁਖਾਰ ਹੋਣਾ, ਦੇਖਣ ਵਿਚ ਪ੍ਰੇਸ਼ਾਨੀ, ਬੇਹੋਸ਼ੀ ਆਉਣਾ, ਸਰੀਰ ਵਿਚ ਪਸੀਨਾ ਨਾ ਆਉਣਾ, ਧਕੜਣ ਤੇਜ਼ ਹੋਣਾ, ਬੀ.

Ad Position 21
No active advertisement
ਅਜੀਤ ਡੈਸਕ 21-08-2026
ਮਾਨਾਂਵਾਲਾ, 20 ਅਗਸਤ (ਗੁਰਦੀਪ ਸਿੰਘ ਨਾਗੀ)-ਅੱਤ ਦੀ ਪੈ ਰਹੀ ਗਰਮੀ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ। ਤੇਜ਼ ਗਰਮੀ ਕਾਰਨ ਬੱਚਿਆਂ ਨੂੰ ਚੱਕਰ ਆਉਣਾ, ਉਲਟੀ ਆਉਣਾ, ਤੇਜ਼ ਬੁਖਾਰ ਹੋਣਾ, ਦੇਖਣ ਵਿਚ ਪ੍ਰੇਸ਼ਾਨੀ, ਬੇਹੋਸ਼ੀ ਆਉਣਾ, ਸਰੀਰ ਵਿਚ ਪਸੀਨਾ ਨਾ ਆਉਣਾ, ਧਕੜਣ ਤੇਜ਼ ਹੋਣਾ, ਬੀ. ਪੀ. ਘੱਟ ਹੋਣਾ, ਚਮੜੀ ਦੇ ਰੋਗ ਆਦਿ ਹੋਣ ਲੱਗ ਜਾਂਦੇ ਹਨ। ਇਹ ਜਾਣਕਾਰੀ ਬੱਚਿਆਂ ਦੀ ਬੀਮਾਰੀਆਂ ਦੇ ਸਪੈਸ਼ਲਿਸਟ ਡਾਕਟਰ ਸੁਪ੍ਰਿਯਾ ਨੇ ਗੁਰਸ਼ੇਰ ਹਸਪਤਾਲ ਨਜ਼ਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਨਾਰੀਅਲ ਪਾਣੀ, ਗੰਨੇ ਦਾ ਰਸ, ਨਿੰਬੂ ਪਾਣੀ, ਲੱਸੀ ਆਦਿ ਦਾ ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥ ਪਿਆਓ ਅਤੇ ਤੰਗ ਨਾ ਕੱਪੜੇ ਨਾ ਪਾਏ ਜਾਣ, ਹਲਕਾ ਫੁਲਕਾ ਖਾਣਾ ਦਿੱਤਾ ਜਾਵੇ, ਬਾਜ਼ਾਰੀ ਖਾਣੇ ਤੋਂ ਪ੍ਰਹੇਜ ਰੱਖਿਆ ਜਾਵੇ, ਬੱਚਿਆਂ ਨੂੰ ਧੁੱਪ ਵਿਚ ਜਾਣ ਤੋਂ ਰੋਕਿਆ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦਾ ਖਿਆਲ ਰੱਖਣ ਅਤੇ ਗਰਮੀ ਵਿਚ ਘਰੋਂ ਬਾਹਰ ਘੁੰਮਣ ਫਿਰਨ ਤੋਂ ਰੋਕਣ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ 2026 ਦੇ ਨਵੇਂ ਸੈਸ਼ਨ ਲਈ ਵੱਖ-ਵੱਖ ਕੋਰਸਾਂ ਵਿਚ ਵਿਦਿਆਰਥੀ 14 ਤੱਕ ਲੈ ਸਕਣਗੇ ਦਾਖ਼ਲ-ਡਾਇਰੈਕਟਰ ਬ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਆਊਟਰੀਚ ਪ੍ਰੋਗਰਾਮ ਕਰਵਾਇਆ
Ad Position 24