ਖ਼ਾਲਸਾ ਕਾਲਜ ਵਿਖੇ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਪੌਦਾਕਰਨ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਵਲੋਂ ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਸਹਿਯੋਗ ਤੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ।
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਵਲੋਂ ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਸਹਿਯੋਗ ਤੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ। ਇਸ ਮੁਹਿੰਮ ਤਹਿਤ ਸੈਸ਼ਨ 2 026-27 ਦੌਰਾਨ ਕਾਲਜ ਕੈਂਪਸ ਵਿਖੇ ਵੱਖ-ਵੱਖ ਕਿਸਮਾਂ ਦੇ 1100 ਤੋਂ ਵਧੇਰੇ ਬੂਟੇ ਲਗਾਏ ਜਾਣਗੇ। ਪ੍ਰਿੰ: ਡਾ. ਰੰਧਾਵਾ ਨੇ ਰੋਟਰੀ ਜ਼ਿਲ੍ਹਾ ਗਵਰਨਰ, ਰੋਟੇਰੀਅਨ ਅਨਿਲ ਸਿੰਘਲ ਤੇ ਹੋਰਨਾਂ ਸ਼ਖ਼ਸੀਅਤਾਂ ਦੀ ਮੌਜ਼ੂਦਗੀ ‘ਚ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਵਾਤਾਵਰਨ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਬੂਟੇ ਲਗਾਉਣ ਤੇ ਵਾਤਾਵਰਨ ਦੀ ਸੁਰੱਖਿਆ ਨਾਲ ਸੰਬੰਧਿਤ ਹੋਰ ਉਪਰਾਲਿਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰੋਟੇਰੀਅਨ ਸਿੰਘਲ ਨੇ ਬੂਟੇ ਲਗਾਓ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁਹਿੰਮ ਨੂੰ ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਕਰਨ ਤੇ ਵਾਤਾਵਰਨ ਸੰਭਾਲ ਪ੍ਰਤੀ ਕਾਲਜ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਤੇ ਟਿਕਾਊ ਵਿਕਾਸ ਦੇ ਕਾਰਜਾਂ ’ਚ ਸਰਗਰਮ ਭਾਗੀਦਾਰੀ ਰਾਹੀਂ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਨਵੇਂ ਲਗਾਏ ਗਏ ਬੂਟਿਆਂ ਦੀ ਦੇਖਭਾਲ ਕਰਨ, ਕੈਂਪਸ ਨੂੰ ਵਧੇਰੇ ਹਰਿਆ-ਭਰਿਆ, ਸਾਫ਼-ਸੁਥਰਾ ਤੇ ਟਿਕਾਊ ਬਨਾਉਣ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ, ਵਿਦਿਆਰਥੀ ਭਲਾਈ ਡੀਨ ਡਾ. ਦਲਜੀਤ ਸਿੰਘ, ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਇੰਚਾਰਜ ਡਾ. ਰਾਜਬੀਰ ਸਿੰਘ ਸੋਹੀ, ਰੋਟਰੀ ਕਲੱਬ ਸਿਵਲ ਲਾਈਨਜ਼ ਦੇ ਪ੍ਰਧਾਨ ਡਾ. ਗੁਰਪ੍ਰੀਤ ਬੱਲ, ਕਾਲਜ ਰੋਟਰੈਕਟ ਕਲੱਬ ਸਲਾਹਕਾਰ ਗੁਰਵੇਲ ਸਿੰਘ ਮੱਲ੍ਹੀ, ਡਾ. ਜਸਵਿੰਦਰ ਕੌਰ, ਡਾ. ਪ੍ਰਭਜੀਤ ਕੌਰ ਅਤੇ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।