22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁੱਖ ਮੰਤਰੀ ਪੰਜਾਬ 26 ਅਗਸਤ ਨੂੰ ਪਹੁੰਚਣਗੇ ਚਵਿੰਡਾ ਦੇਵੀ- ਗਿੱਲ

ਚਵਿੰਡਾ ਦੇਵੀ, 22 ਅਗਸਤ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ ਨੂੰ ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਵਿਖੇ ਪਹੁੰਚਣਗੇ, ਜਿੱਥੇ ਉਹ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਹਲਕੇ ਨਾਲ ਸੰਬੰਧਿਤ ਅਹਿਮ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ । ਇਹ ਜਾਣਕਾਰੀ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

Ad Position 21
No active advertisement
ਅਜੀਤ ਡੈਸਕ 23-08-2026
ਚਵਿੰਡਾ ਦੇਵੀ, 22 ਅਗਸਤ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ ਨੂੰ ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਵਿਖੇ ਪਹੁੰਚਣਗੇ, ਜਿੱਥੇ ਉਹ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਹਲਕੇ ਨਾਲ ਸੰਬੰਧਿਤ ਅਹਿਮ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ । ਇਹ ਜਾਣਕਾਰੀ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਜੀਠਾ ਹਲਕੇ ਵਿਚ ਪਹਿਲਾਂ ਹੀ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ਼, ਸਕੂਲਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਤ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ । ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਮਾਗਮ ਵਾਲੀ ਥਾਂ ਦਾ ਬਰੀਕੀ ਨਾਲ ਨਿਰੀਖਣ ਕਰਦਿਆਂ ਪਾਰਕਿੰਗ, ਸੁਰੱਖਿਆ ਪ੍ਰਬੰਧ, ਆਵਾਜਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਲੋਕਾਂ ਦੀ ਬੈਠਕ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਜਾਇਜ਼ਾ ਲੈਣ ਮੌਕੇ ਐਸ.ਡੀ.ਐਮ. ਮਜੀਠਾ ਰਜਨੀਸ਼ ਅਰੋੜਾ, ਡੀ.ਐੱਸ.ਪੀ. ਮਜੀਠਾ ਕਮਲਮੀਤ ਸਿੰਘ, ਤਰਸੇਮ ਸਿੰਘ ਸਿਆਲਕਾ, ਸਰਪੰਚ ਪਰਮਜੀਤ ਕੌਰ (ਚਵਿੰਡਾ ਦੇਵੀ), ਚੌਂਕੀ ਇੰਚਾਰਜ ਅਮਨਜੀਤ ਸਿੰਘ, ਐੱਸ.ਆਈ. ਅਜੀਤ ਸਿੰਘ, ਸ਼ਿਵਰਾਜ ਸਿੰਘ ਭੀਲੋਵਾਲ, ਹਰਦੇਵ ਸਿੰਘ ਦੇਬਾ, ਅਜੇਪਾਲ ਸਿੰਘ ਕੁਰਾਲੀਆਂ, ਹਰਪਾਲ ਸਿੰਘ ਲਾਡੀ (ਸਾਬਕਾ ਬਲਾਕ ਸੰਮਤੀ ਮੈਂਬਰ) ਸਮੇਤ ਇਲਾਕੇ ਦੇ ਅਨੇਕਾਂ ਮੋਹਤਬਰ, ਸਰਪੰਚ, ਪੰਚ ਅਤੇ ਪਾਰਟੀ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰਿੰਡਾ ਪੁਲਿਸ ਵਲੋਂ ਪਾਕਿਸਤਾਨ ਤੋਂ ਆਈ ਪੰਜ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ ਕੀਤੇ ਅਗਲੀ ਖ਼ਬਰ ਅਮਰੀਕਾ ਨਿਵਾਸੀ ਸ਼ਰਧਾਲੂ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਲੰਗਰ ਸੇਵਾ ਲਈ ਗੱਡੀ ਅਤੇ ਰਾਸ਼ੀ ਭੇਟ
Ad Position 24