ਘਰਿੰਡਾ ਪੁਲਿਸ ਵਲੋਂ ਪਾਕਿਸਤਾਨ ਤੋਂ ਆਈ ਪੰਜ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ ਕੀਤੇ
ਅਟਾਰੀ ਸਰਹੱਦ, (ਅੰਮ੍ਰਿਤਸਰ) 22 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਾਕਿਸਤਾਨ ਤੋਂ ਆਈ ਇਕ ਕਿੱਲੋ ਹੈਰੋਇਨ ਸਮੇਤ ਦੋ ਕਸਬਾ ਅਟਾਰੀ ਦੇ ਨਸ਼ਾ ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ । ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰ ਪਿਛਲੇ ਲੰਬੇ ਸਮੇਂ ਤੋਂ ਕਸਬਾ ਅਟਾਰੀ ਦੇ ਆਸ ਪਾਸ ਦੇ ਪਿੰਡਾਂ ਵਿਚ ਨਸ਼ਾ ਵੇਚਣ ਦਾ ਕੰਮ ਕਰਦੇ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ ।
ਐ
ਐੱਸ.ਐੱਚ.ਓ. ਥਾਣਾ ਘਰਿੰਡਾ ਅਮਨਦੀਪ ਸਿੰਘ ਫੜੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਸਮੇਂ । ਤਸਵੀਰ : ਰਾਜਿੰਦਰ ਸਿੰਘ ਰੂਬੀ
23-08-2026
ਅਟਾਰੀ ਸਰਹੱਦ, (ਅੰਮ੍ਰਿਤਸਰ) 22 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਾਕਿਸਤਾਨ ਤੋਂ ਆਈ ਇਕ ਕਿੱਲੋ ਹੈਰੋਇਨ ਸਮੇਤ ਦੋ ਕਸਬਾ ਅਟਾਰੀ ਦੇ ਨਸ਼ਾ ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ । ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰ ਪਿਛਲੇ ਲੰਬੇ ਸਮੇਂ ਤੋਂ ਕਸਬਾ ਅਟਾਰੀ ਦੇ ਆਸ ਪਾਸ ਦੇ ਪਿੰਡਾਂ ਵਿਚ ਨਸ਼ਾ ਵੇਚਣ ਦਾ ਕੰਮ ਕਰਦੇ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ । ਪੁਲਿਸ ਵਲੋਂ ਦਰਜ ਕੀਤੇ ਇਸ ਮਾਮਲੇ ਵਿਚ ਦੱਸਿਆ ਗਿਆ ਹੈ ਕਿ ਦੋਵੇਂ ਨਸ਼ਾ ਤਸਕਰ ਪਿਛਲੇ ਲੰਮੇ ਸਮੇਂ ਤੋਂ ਸਰਹੱਦ ਪਾਰ ਤੋਂ ਨਸ਼ਾ ਮੰਗਵਾ ਕੇ ਵੇਚਦੇ ਰਹੇ ਹਨ ਜਿਨ੍ਹਾਂ ‘ਤੇ ਪੁਲਿਸ ਵਲੋਂ ਪੂਰੀ ਬਾਜ਼ ਅੱਖ ਰੱਖੀ ਹੋਈ ਸੀ, ਪੁਲਿਸ ਥਾਣਾ ਘਰਿੰਡਾ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰਾਂ ਦੀ ਪਹਿਚਾਣ ਕਰਨਵੀਰ ਸਿੰਘ ਕਰਨ ਪੁੱਤਰ ਕੁਲਵਿੰਦਰ ਸਿੰਘ ਤੇ ਵਿਸ਼ਾਲ ਸਿੰਘ ਵਿਸ਼ਾਲ ਪੁੱਤਰ ਦਿਲਬਾਗ ਸਿੰਘ ਵਾਸੀ ਕਸਬਾ ਅਟਾਰੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਕ ਕਿਲੋ ਹੈਰੋਇਨ ਨਾਲ ਫੜੇ ਜਾਣ ਤੋਂ ਬਾਅਦ ਦੋਵੇਂ ਦੋਸ਼ੀਆਂ ਦੇ ਪੁਲਿਸ ਵਲੋਂ ਅਗਲੇ ਪਿਛਲੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਵਲੋਂ ਇਹ ਇਕ ਕਿਲੋ ਹੈਰੋਇਨ ਦੀ ਖੇਪ ਕਿਸ ਪਾਕਿਸਤਾਨੀ ਤਸਕਰ ਪਾਸੋਂ ਮੰਗਵਾਈ ਹੈ ਤੇ ਅੱਗੇ ਕਿਸ ਨੂੰ ਜਾ ਕੇ ਵੇਚਣੀ ਹੈ ਇਸ ਬਾਰੇ ਬਰੀਕੀ ਨਾਲ ਪੁਲਿਸ ਜਾਂਚ ਕਰ ਰਹੀ ਹੈ।