ਸੋਲਿਡ ਵੈਸਟ ਮੈਨਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਤੁਰੰਤ ਲੋੜੀਂਦੇ ਕਦਮ ਚੁੱਕਣ : ਵਧੀਕ ਡੀ.ਸੀ .
ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)- ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਸਕੱਤਰਾਂ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡੀ.
ਪ
ਪਿੰਡਾਂ ‘ਚ ਸੋਲਿਡ ਵੇਸਟ ਮੈਨਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡੀ.ਸੀ. ਸੁਰਿੰਦਰ ਸਿੰਘ । ਤਸਵੀਰ : ਹਰਜੀਤ ਸਿੰਘ
23-08-2026
ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)- ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਸਕੱਤਰਾਂ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡੀ.ਸੀ. ਸ੍ਰੀ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੈਦਾ ਹੋਣ ਵਾਲੇ ਕੂੜੇ ਦਾ ਵਿਗਿਆਨਕ ਅਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਨਾਲ ਨਾ ਸਿਰਫ਼ ਪਿੰਡਾਂ ਵਿਚ ਕੂੜੇ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇਗਾ, ਸਗੋਂ ਪਿੰਡਾਂ ਨੂੰ ਸਾਫ਼ ਅਤੇ ਸਵੱਛ ਰੱਖਣ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੂੜੇ ਨੂੰ ਸਰੋਤ ਪੱਧਰ ‘ਤੇ ਹੀ ਵੱਖ-ਵੱਖ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਕੂੜੇ ਦੀ ਸਹੀ ਸੰਭਾਲ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ । ਮੀਟਿੰਗ ਵਿਚ ਇਹ ਵੀ ਹਦਾਇਤ ਕੀਤੀ ਗਈ ਕਿ ਘਰਾਂ ਤੋਂ ਕੂੜਾ ਇਕੱਠਾ ਕਰਨ ਲਈ ਪਿੰਡਾਂ ਵਿਚ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ/ਵਾਹਨਾਂ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ । ਇਸ ਮੌਕੇ ਬਲਜੀਤ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਜਗਦੀਪ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀਮਤੀ ਕਿਰਨਦੀਪ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਸਾ ਛੀਨਾ ਆਦਿ ਹਾਜ਼ਰ ਸਨ।