22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਕਾਂਗਰਸ ਤੋਂ ਬਾਹਰ ਕੀਤਾ ਜਾਵੇ- ਧਾਲੀਵਾਲ

ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ ।

Ad Position 21
No active advertisement
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ । ਤਸਵੀਰ: ਹਰਜੀਤ ਸਿੰਘ 23-08-2026
ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ । ਅੱਜ ਇਥੇ ਕਰਵਾਈ ਪ੍ਰੈਸ ਕਾਨਫੰਰਸ ‘ਚ ਸ: ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦਾ ਇਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦਾ ਹੈ ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ । ਉਨ੍ਹਾਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮੰਗ ਕੀਤੀ ਕਿ ਇਸ ਬਿਆਨ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੀਪੇਂਦਰ ਹੁੱਡਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਦੇ ਨੇਤਾਵਾਂ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਵੱਡੇ ਨੇਤਾਵਾਂ ਦੀ ਚੁੱਪੀ ਬੇਹੱਦ ਮੰਦਭਾਗੀ ਹੈ। ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਕੇ ਦਿੱਤੇ ਬਿਆਨਾਂ ‘ਤੇ ਵੀ ਸਵਾਲ ਚੁੱਕੇ । ਸ: ਧਾਲੀਵਾਲ ਨੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਦੀ ਭੂਮਿਕਾ ਨੂੰ ਲੈ ਕੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸਮੇਂ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵਿੱਚ ਮੰਤਰੀ ਸਨ ਅਤੇ ਬਾਅਦ ’ਚ ਕਿਸਾਨਾਂ ਦੇ ਦਬਾਅ ਹੇਠ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਸੀ ।
Ad Position 22
No active advertisement
ਪਿਛਲੀ ਖ਼ਬਰ ਚਵਿੰਡਾ ਦੇਵੀ ਵਿਖੇ 26 ਨੂੰ ਭਗਵੰਤ ਮਾਨ ਦੀ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ-ਤਲਬੀਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ... ਅਗਲੀ ਖ਼ਬਰ ਸੋਲਿਡ ਵੈਸਟ ਮੈਨਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਤੁਰੰਤ ਲੋੜੀਂਦੇ ਕਦਮ ਚੁੱਕਣ : ਵਧੀਕ...
Ad Position 24