23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ਵਿਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਕਤ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਪਿਛਲੇ ਦਿਨੀਂ ਜਥੇਦਾਰ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ਵਿਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਕਤ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਪਿਛਲੇ ਦਿਨੀਂ ਜਥੇਦਾਰ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ਼ੇਰਗਿੱਲ ਨੇ ਹਮੇਸ਼ਾ ਪੰਥਕ ਸਿਧਾਂਤਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਲਈ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕੀਤੀ ਹੈ ਤੇ ਉਨ੍ਹਾਂ ਦੇ ਵਿਸ਼ਾਲ ਤਜ਼ਰਬੇ ਨਾਲ ਪਾਰਟੀ ਦੀ ਸੰਗਠਨਾਤਮਿਕ ਮਜ਼ਬੂਤੀ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ ਤੇ ਅਜੇਪਾਲ ਸਿੰਘ ਮੀਰਾਂਕੋਟ ਆਦਿ ਵੀ ਹਾਜ਼ਰ ਸਨ। ਇਸੇ ਦੌਰਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਜਥੇਦਾਰ ਸ਼ੇਰਗਿੱਲ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ਼ੇਰਗਿੱਲ ਨੇ ਹਮੇਸ਼ਾਂ ਪੰਥਕ ਸਫ਼ਾਂ ਦੇ ਵਿਚ ਵੱਡੀਆਂ ਸੇਵਾਵਾਂ ਦਿੱਤੀਆਂ ਹਨ ਅਤੇ ਨਿਰੰਤਰ ਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਅਧੀਨ ਟੂਰਿਜ਼ਮ ਅਤੇ ਹੋਸਪਿਟੈਲਟੀ ਸਕਿੱਲ ਨੂੰ ਮਿਲਿਆ ਸਨਮਾਨ- ਸੁਧੀਰ ਮਲਹੋਤਰਾ ਅਗਲੀ ਖ਼ਬਰ ਅੰਮ੍ਰਿਤਸਰ ਗੋਲਡਨ ਗੇਟ ’ਤੇ ਬਿਜਲੀ ਕਾਮਿਆਂ ਦਾ ਜ਼ਬਰਦਸਤ ਪ੍ਰਦਰਸ਼ਨ 25 ਦੀ ਮੀਟਿੰਗ ਨੂੰ ਦਿੱਤੀ ‘ਆਖਰੀ ਆਰ-ਪਾਰ’ ਦੀ ਚਿਤਾ...
Ad Position 24