22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਰਮਜੀਤ ਸਿੰਘ ਰਿੰਟੂ ਵਲੋਂ ਪੰਚਾਇਤ ਗੁਮਟਾਲਾ ਕਾਲੋਨੀ ’ਚ ਨਵੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਅੰਮ੍ਰਿਤਸਰ, 22 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਚਾਇਤ ਗੁਮਟਾਲਾ ਕਾਲੋਨੀ (ਲੋਹਾਰਕਾ ਰੋਡ) ’ਚ ਨਵੀਆਂ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਖੇਤਰਾਂ ’ਚ ਵਸਨੀਕਾਂ ਦੀ ਸਹੂਲਤ ਲਈ ਵਿਕਾਸ ਕਾਰਜ ਜਾਰੀ ਹਨ, ਜਿਸ ’ਚ ਵਸਨੀਕਾਂ ਦੀ ਸਹੂਲਤ ਤੇ ਬਿਹਤਰ ਬੁਨਿਆਦੀ ਢਾਂਚੇ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

Ad Position 21
No active advertisement
ਪੰਚਾਇਤ ਗੁਮਟਾਲਾ ਕਾਲੋਨੀ ’ਚ ਨਵੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਕਰਮਜੀਤ ਸਿੰਘ ਰਿੰਟੂ, ਪ੍ਰਿੰਅਕਾ ਸ਼ਰਮਾ। ਤਸਵੀਰ : ਹਰਜੀਤ ਸਿੰਘ 23-08-2026
ਅੰਮ੍ਰਿਤਸਰ, 22 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਚਾਇਤ ਗੁਮਟਾਲਾ ਕਾਲੋਨੀ (ਲੋਹਾਰਕਾ ਰੋਡ) ’ਚ ਨਵੀਆਂ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਖੇਤਰਾਂ ’ਚ ਵਸਨੀਕਾਂ ਦੀ ਸਹੂਲਤ ਲਈ ਵਿਕਾਸ ਕਾਰਜ ਜਾਰੀ ਹਨ, ਜਿਸ ’ਚ ਵਸਨੀਕਾਂ ਦੀ ਸਹੂਲਤ ਤੇ ਬਿਹਤਰ ਬੁਨਿਆਦੀ ਢਾਂਚੇ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਸੰਕਲਪ ਹੈ ਕਿ ਵਿਕਾਸ ਦੀ ਗਤੀ ਹਰ ਗਲੀ, ਹਰ ਮੁਹੱਲੇ ਅਤੇ ਹਰ ਘਰ ਤੱਕ ਪਹੁੰਚੇ, ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਸੇਵਾ ਅਤੇ ਵਿਕਾਸ ਲਈ ਵਚਨਬੱਧ ਹਨ।ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਉੱਤਰੀ ਵਿਧਾਨ ਸਭਾ ਹਲਕੇ ’ਚ ਰਾਮ ਤੀਰਥ ਰੋਡ ’ਤੇ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਲਈ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ 95 ਐੱਮ. ਐੱਲ. ਡੀ. ਹੈ, ਅਤੇ ਇਸ ਵਿਚ 60 ਐੱਮ. ਐੱਲ. ਡੀ. ਦਾ ਵਾਧਾ ਕੀਤਾ ਜਾਵੇਗਾ। ਇਸ ਨਾਲ ਉੱਤਰੀ ਵਿਧਾਨ ਸਭਾ ਹਲਕੇ ਵਿਚ ਸੀਵਰੇਜ ਸਿਸਟਮ ਵਿਚ ਸੁਧਾਰ ਹੋਵੇਗਾ। ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਅਤੇ ਪੰਚਾਇਤ ਖੇਤਰਾਂ ’ਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਸਰਪੰਚ ਬਲਜੀਤ ਕੌਰ, ਪੰਚ ਗੁਰਮੀਤ ਸਿੰਘ, ਕੁਲਵੰਤ ਸਿੰਘ, ਵਿਕਰਮ ਸਿੰਘ ਅਤੇ ਪੰਚਾਇਤ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਲੱਖਾ ਸਿੰਘ ਆਜ਼ਾਦ ਨੂੰ ਸਦਮਾ : ਭਰਜਾਈ ਦਾ ਦਿਹਾਂਤ ਅਗਲੀ ਖ਼ਬਰ ਪੜ੍ਹਾਈ ਲਈ ਕੈਨੇਡਾ ਜਾਣ ਵਾਲੇ ਵਿਦਿਆਰਥੀ ਸਰਕਾਰੀ ਯੂਨੀਵਰਸਿਟੀਆਂ ’ਚ ਹੀ ਲੈਣ ਦਾਖ਼ਲੇ - ਗੈਵੀ ਕਲੇਰ
Ad Position 24