ਅਕਾਲੀ ਦਲ (ਵਾਰਿਸ ਪੰਜਾਬ ਦੇ) ਮੁੱਖ ਸੇਵਾਦਾਰ ਵਲੋਂ ਸੈਦੋਕੇ ਵਿਖੇ ਨੁੱਕੜ ਮੀਟਿੰਗ
ਚੌਂਕ ਮਹਿਤਾ, 22 ਅਗਸਤ (ਧਰਮਿੰਦਰ ਸਿੰਘ ਭੰਮਰਾ)- ਪਿੰਡ ਸੈਦੋਕੇ ਵਿਖੇ ਅੱਜ ਅਕਾਲੀ ਦਲ (ਵਾਰਿਸ ਪੰਜਾਬ) ਦੀ ਵਿਸ਼ੇਸ਼ ਨੁੱਕੜ ਮੀਟਿੰਗ ਮੁੱਖ ਸੇਵਾਦਾਰ ਕੇਵਲ ਸਿੰਘ ਮਹਿਤਾ ਦੀ ਅਗਵਾਈ ਵਿਚ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅਤੇ ਸਾਬਕਾ ਵਿਧਾਇਕ ਡਾ . ਦਲਬੀਰ ਸਿੰਘ ਵੇਰਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਚੌਂਕ ਮਹਿਤਾ, 22 ਅਗਸਤ (ਧਰਮਿੰਦਰ ਸਿੰਘ ਭੰਮਰਾ)- ਪਿੰਡ ਸੈਦੋਕੇ ਵਿਖੇ ਅੱਜ ਅਕਾਲੀ ਦਲ (ਵਾਰਿਸ ਪੰਜਾਬ) ਦੀ ਵਿਸ਼ੇਸ਼ ਨੁੱਕੜ ਮੀਟਿੰਗ ਮੁੱਖ ਸੇਵਾਦਾਰ ਕੇਵਲ ਸਿੰਘ ਮਹਿਤਾ ਦੀ ਅਗਵਾਈ ਵਿਚ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅਤੇ ਸਾਬਕਾ ਵਿਧਾਇਕ ਡਾ . ਦਲਬੀਰ ਸਿੰਘ ਵੇਰਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਡਾ. ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਬੱਤ ਦੇ ਭਲੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਸੂਬੇ ਦੀ ਜਨਤਾ ਬਹੁਤ ਵੱਡੇ ਪੱਧਰ ’ਤੇ ਅਕਾਲੀ ਦਲ (ਵਾਰਿਸ ਪੰਜਾਬ) ਪਾਰਟੀ ਨਾਲ ਜੁੜ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਲਿਆਉਣ ਦੀ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਪ੍ਰੇਮ ਸਿੰਘ, ਬਲਕਾਰ ਸਿੰਘ, ਜਤਿੰਦਰ ਸਿੰਘ ਸਕੱਤਰ ਸਹਾਇਕ, ਦਿਲਬਾਗ ਸਿੰਘ ਮਹਿਤਾ, ਮਨਜੀਤ ਸਿੰਘ ਮੰਨਾ, ਥਾਣੇਦਾਰ ਸੀਤਲ ਸਿੰਘ, ਪ੍ਰੇਮ ਸਿੰਘ, ਸੁਖਵਿੰਦਰ ਸਿੰਘ ਸ਼ਿੰਦਾ ਆਦਿ ਹਾਜ਼ਰ ਸਨ।