22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਬਕਾ ਵਿਧਾਇਕ ਮੰਨਾ ਨੂੰ ਭਾਜਪਾ ਦਾ ਸੂਬਾਈ ਸਕੱਤਰ ਬਣਨ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਸਠਿਆਲਾ, 22 ਅਗਸਤ (ਜਗੀਰ ਸਿੰਘ ਸਫਰੀ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸੂਬਾਈ ਸਕੱਤਰ ਬਣਾਏ ਜਾਣ ’ਤੇ ਐਡਵੋਕੇਟ ਇਕਬਾਲ ਸਿੰਘ ਬੱਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ । ਐਡਵੋਕੇਟ ਇਕਬਾਲ ਸਿੰਘ ਬੱਲ ਨੇ ਕਿਹਾ ਕਿ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਪਾਰਟੀ ਵਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਤਜ਼ਰਬੇ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ।

Ad Position 21
No active advertisement
ਅਜੀਤ ਡੈਸਕ 23-08-2026
ਸਠਿਆਲਾ, 22 ਅਗਸਤ (ਜਗੀਰ ਸਿੰਘ ਸਫਰੀ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸੂਬਾਈ ਸਕੱਤਰ ਬਣਾਏ ਜਾਣ ’ਤੇ ਐਡਵੋਕੇਟ ਇਕਬਾਲ ਸਿੰਘ ਬੱਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ । ਐਡਵੋਕੇਟ ਇਕਬਾਲ ਸਿੰਘ ਬੱਲ ਨੇ ਕਿਹਾ ਕਿ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਪਾਰਟੀ ਵਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਤਜ਼ਰਬੇ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਮੰਨਾ ਦੀ ਨਿਯੁਕਤੀ ਨਾਲ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ।ਉਨ੍ਹਾਂ ਆਸ ਪ੍ਰਗਟਾਈ ਕਿ ਮਨਜੀਤ ਸਿੰਘ ਮੰਨਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ । ਇਸ ਮੌਕੇ ਤੇ ਐਡਵੋਕੇਟ ਬੱਲ ਨੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦਾ ਸੂਬਾਈ ਸਕੱਤਰ ਬਣਨ ’ਤੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਗੁਰਦੀਪ ਸਿੰਘ ਕਾਕੋ, ਕਸ਼ਮੀਰ ਸਿੰਘ ਕਾਲਾ, ਕੁਲਵੰਤ ਸਿੰਘ , ਬਾਬਾ ਹਰਜੀਤ ਸਿੰਘ , ਹਰਜੀਤ ਸਿੰਘ ਫੌਜੀ, ਬਾਬਾ ਸੰਤੋਖ ਸਿੰਘ, ਠੇਕੇਦਾਰ ਗੁਰਚਰਨ ਸਿੰਘ, ਜਸਵਿੰਦਰ ਸਿੰਘ ਸੋਢੀ, ਬਾਬਾ ਰਾਜਵਿੰਦਰ ਸਿੰਘ, ਪੀ.ਏ ਰਵੀ ਟਪਿਆਲਾ, ਪੀ.ਏ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੋਟਲਾ ਭਰਾਵਾਂ ਸਰਾਂ ਤੇ ਜੌਹਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ’ ਦੀ ਮੇਲਾ ਪ੍ਰਬੰਧਨੀ ਕਮੇਟੀ ਨੇ ਕਾਨਫ਼ਰੰਸ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24