23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ : ਡਾ. ਨਿੱਜਰ

ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ।

Ad Position 21
No active advertisement
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ। ਅਜੀਤ ਤਸਵੀਰ 24-08-2026
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਗੰਨੇ ਨੂੰ ਈਥਾਨੌਲ ਉਤਪਾਦਨ ਵੱਲ ਵੱਧ ਮੋੜਨ ਕਾਰਨ ਖੰਡ ਦੀ ਉਪਲਬੱਧਤਾ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਬੋਝ ਦੇਸ਼ ਦੇ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਮਹਿਜ਼ 18 ਦਿਨਾਂ ਦੇ ਅੰਦਰ ਖੰਡ ਦੀ ਕੀਮਤ 45 ਰੁਪਏ ਤੋਂ 70 ਰੁਪਏ ਪ੍ਰਤੀ ਕਿਲੋ ਤੋਂ ਵੱਧ ਪਹੁੰਚ ਗਈ ਹੈ ਜੋ ਕਿ ਚਿੰਤਾਜਨਕ ਹੈ। ਇਸ ਤੋਂ ਇਲਾਵਾ ਪਿਛਲੇ ਇਕ ਮਹੀਨੇ ਵਿਚ ਪਿਆਜ ਦੀਆਂ ਕੀਮਤਾਂ 30 ਰੁਪਏ ਤੋਂ ਵੱਧ ਕੇ 60 ਰੁਪਏ ਕਿਲੋ ਹੋ ਗਈਆਂ ਹਨ । ਉਨ੍ਹਾਂ ਕਿਹਾ ਕਿ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਕੀਮਤਾਂ ’ਚ ਇੰਨਾ ਤੇਜ਼ ਵਾਧਾ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਗੰਨੇ ਦੀ ਵੱਡੀ ਮਾਤਰਾ ਈਥਾਨੌਲ ਉਤਪਾਦਨ ਵੱਲ ਮੋੜੀ ਜਾਂਦੀ ਹੈ ਤਾਂ ਚੀਨੀ ਉਤਪਾਦਨ ਅਤੇ ਬਾਜ਼ਾਰ ’ਚ ਇਸ ਦੀ ਉਪਲਬੱਧਤਾ ‘ਤੇ ਦਬਾਅ ਪੈਣਾ ਸੁਭਾਵਿਕ ਹੈ । ਉਨ੍ਹਾਂ ਕਿਹਾ ਕਿ ਪੈਟਰੋਲ ’ਚ ਈਥਾਨੌਲ ਦੀ ਮਾਤਰਾ ਵਧਾਉਣ ਨਾਲ ਵਾਹਨਾਂ ’ਤੇ ਪੈ ਰਹੇ ਮਾੜੇ ਅਸਰ ਅਜੇ ਵੱਖਰੇ ਹਨ । ਡਾ. ਨਿੱਜਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੰਡ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਤੁਰੰਤ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ
Ad Position 22
No active advertisement
ਪਿਛਲੀ ਖ਼ਬਰ ਐੱਨ. ਆਰ. ਐੱਮ. ਯੂ. ਅੰਮ੍ਰਿਤਸਰ ਵਰਕਸ਼ਾਪ ਸ਼ਾਖਾ ਨੇ ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਅਫ਼ਸਰ ਨਾਲ ਕਰਮਚਾਰੀਆਂ ਦੇ... ਅਗਲੀ ਖ਼ਬਰ ਭੇਦਭਰੇ ਹਾਲਾਤਾਂ ’ਚ ਨੌਜਵਾਨ ਲਾਪਤਾ
Ad Position 24