23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ

ਅੰਮ੍ਰਿਤਸਰ, 23 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਲੋਕਾਂ ’ਚ ਅੰਗ ਦਾਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਥਾਨਕ ਨਿੱਜੀ ਹਸਪਤਾਲ ਵਿਖੇ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਮਨਾਏ ਗਏ ਅੰਗ ਦਾਨ ਦਿਵਸ ਪ੍ਰੋਗਰਾਮ ਮੌਕੇ ਕਾਲਜ ਵਿਦਿਆਰਥੀ ਨਾਲ ਡਾ. ਤਰਨਦੀਪ ਕੌਰ, ਵੰਦਨਾ ਤੇ ਦੀਪਤੀ ਸ਼ਰਮਾ। ਤਸਵੀਰ : ਨਿਰਮਲ ਸਟੂਡੀਓ 24-08-2026
ਅੰਮ੍ਰਿਤਸਰ, 23 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਲੋਕਾਂ ’ਚ ਅੰਗ ਦਾਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਥਾਨਕ ਨਿੱਜੀ ਹਸਪਤਾਲ ਵਿਖੇ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਮੈਡੀਕਲ-ਸਰਜੀਕਲ ਨਰਸਿੰਗ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਡਾ. ਤਰਨਦੀਪ ਕੌਰ, ਅਸਿਸਟੈਂਟ ਪ੍ਰੋਫੈਸਰ ਵੰਦਨਾ ਅਤੇ ਨਰਸਿੰਗ ਟਿਊਟਰ ਦੀਪਤੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਹਸਪਤਾਲ ਵਿਖੇ ਸਮੂਹ ਪ੍ਰਸ਼ਾਸਨਿਕ ਸਟਾਫ਼ ਦੀ ਮੌਜੂਦਗੀ ‘ਚ ਅੰਗਦਾਨ ਸਬੰਧੀ ਸਿਹਤ ਸਿੱਖਿਆ ਪ੍ਰਦਾਨ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਅੰਗਦਾਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਰਸਾਉਂਦੇ ਚਾਰਟ ਵੀ ਪ੍ਰਦਰਸ਼ਿਤ ਕੀਤੇ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਓ. ਪੀ. ਡੀ. ‘ਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਲਗਭਗ 100 ਵਿਅਕਤੀਆਂ ਨੂੰ ਅੰਗ ਦਾਨ ਸਬੰਧੀ ਵਿਸਥਾਰਪੂਰਵਕ ਸਿਹਤ ਸਿੱਖਿਆ ਪ੍ਰਦਾਨ ਕੀਤੀ ਗਈ। ਇਸ ਮੌਕੇ ਡਾ. ਕੁਲਦੀਪ ਸ਼ਰਮਾ, ਡਾ. ਵਿਨੋਦ ਸ਼ਰਮਾ, ਡਾ. ਵੀਰੂ ਅਤੇ ਡਾ. ਰਣਜੀਤ ਕੌਰ ਨੇ ਜਾਗਰੂਕਤਾ ਮੁਹਿੰਮ ‘ਚ ਵਿਦਿਆਰਥੀਆਂ ਦੁਆਰਾ ਦਿਖਾਏ ਗਏ ਉਤਸ਼ਾਹ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਸਟਾਰਟ-ਅੱਪ ਈਕੋਸਿਸਟਮ ’ਤੇ ਪੈਨਲ ਚਰਚਾ ਕਰਵਾਈ ਅਗਲੀ ਖ਼ਬਰ ਮਹਿੰਗਾਈ ਦੇ ਖ਼ਿਲਾਫ਼ ਕਾਮਰੇਡਾਂ ਨੇ ਕੀਤਾ ਮੁਜ਼ਾਹਰਾ
Ad Position 24