23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪ੍ਰਿੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੂੰ ‘ਬ੍ਰਿਜ ਟੂ ਬ੍ਰਿਲੀਅੰਸ-ਪ੍ਰਿੰਸੀਪਲਜ਼’ ਕਨਕਲੇਵ’ ’ਚ ਸਨਮਾਨਿਤ ਕੀਤਾ

ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦ ਮਾਲ ਅੰਮ੍ਰਿਤਸਰ ਦੀ ਪ੍ਰਿੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੂੰ ਸੀ.

Ad Position 21
No active advertisement
ਅਜੀਤ ਡੈਸਕ 24-08-2026
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦ ਮਾਲ ਅੰਮ੍ਰਿਤਸਰ ਦੀ ਪ੍ਰਿੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੂੰ ਸੀ. ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਈ ਵੱਕਾਰੀ ‘ਬ੍ਰਿਜ ਟੂ ਬ੍ਰਿਲੀਅੰਸ - ਪ੍ਰਿੰਸੀਪਲਜ਼’ ਕਨਕਲੇਵ’ ’ਚ ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ, ਮਿਸਾਲੀ ਅਗਵਾਈ ਅਤੇ ਸਮਾਜ ਪ੍ਰਤੀ ਨਿਰੰਤਰ ਸੇਵਾ ਲਈ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਅਤੇ ਸੀ. ਟੀ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਕਾਰਜਕਾਰੀ ਡਾਇਰੈਕਟਰ ਡਾ. ਨਿਤਿਨ ਟੰਡਨ ਨੇ ਡਾ. ਵਿਨੋਦਿਤਾ ਸਾਂਖਿਆਨ ਨੂੰ ਸਿੱਖਿਆ ਨੇਤਾ ਵਜੋਂ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਅਤੇ ਸਮਰਪਿਤ ਸੇਵਾ ਦੇ ਸਨਮਾਨ ’ਚ ‘ਪਲਾਕ ਐਵਾਰਡ’ ਪ੍ਰਦਾਨ ਕੀਤਾ। ਇਸ ਕਨਕਲੇਵ ’ਚ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਰਾਜਸਥਾਨ, ਹਰਿਆਣਾ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਲਗਭਗ 400 ਪ੍ਰਿੰਸੀਪਲਾਂ ਅਤੇ ਸਿੱਖਿਆ ਸ਼ਾਸਤਰੀਆਂ ਨੇ ਸ਼ਿਰਕਤ ਕੀਤੀ । ਇਹ ਵਿੱਦਿਅਕ ਆਗੂਆਂ ਲਈ ਜੁੜਨ, ਵਿਚਾਰਾਂ ਨੂੰ ਸਾਂਝਾ ਕਰਨ ਅਤੇ ਸਿੱਖਿਆ ’ਚ ਉੱਤਮਤਾ ਦਾ ਜਸ਼ਨ ਮਨਾਉਣ ਲਈ ਇਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋਇਆ । ਡਾ. ਵਿਨੋਦਿਤਾ ਸਾਂਖਯਾਨ ਨੇ ਇਸ ਸਨਮਾਨ ਲਈ ਪ੍ਰਬੰਧਕਾਂ ਅਤੇ ਪਤਵੰਤਿਆਂ ਦਾ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਹ ਮਾਨਤਾ ਉਨ੍ਹਾਂ ਲਈ ਉਤਸ਼ਾਹ ਦਾ ਸਰੋਤ ਹੈ ਅਤੇ ਸਿੱਖਿਆ ਰਾਹੀਂ ਨੌਜਵਾਨ ਮਨਾਂ ਨੂੰ ਪਾਲਣ ਅਤੇ ਸਮਾਜ ’ਚ ਸਾਰਥਕ ਯੋਗਦਾਨ ਪਾਉਣ ਦੀ ਉਨ੍ਹਾਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ । ਸਕੂਲ ਦੇ ਪ੍ਰਧਾਨ ਬਲਬੀਰ ਬਜਾਜ ਨੇ ਡਾ. ਵਿਨੋਦਿਤਾ ਸਾਂਖਯਾਨ ਨੂੰ ਇਸ ਸਨਮਾਨ ਲਈ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਿਲਕਾਰੀ ਇੰਟਰਨੈਸ਼ਨਲ ਸਕੂਲ ਵਿਚ ਜੂਡੋ ਕੋਚਿੰਗ ਸੈਂਟਰ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਕੇਰਲਾ ਹਾਈ ਕੋਰਟ ਦੇ ਜੱਜ ਜਯਾ ਕੁਮਾਰ ਪਰਿਵਾਰ ਸਮੇਤ ਹੋਏ ਨਤਮਸਤਕ
Ad Position 24