24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਚਵਿੰਡਾ ਦੇਵੀ ਵਿਖੇ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ- ਗਿੱਲ

ਚਵਿੰਡਾ ਦੇਵੀ, 24 ਅਗਸਤ (ਸਤਪਾਲ ਸਿੰਘ ਢੱਡੇ)— ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ 2026 ਨੂੰ ਦੁਪਹਿਰ 3 ਵਜੇ ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਵਿਖੇ ਵਿਸ਼ਾਲ ਲੋਕ ਮਿਲਣੀ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ । ਇਸ ਸਮਾਗਮ ਨੂੰ ਲੈ ਕੇ ਪੂਰੇ ਹਲਕੇ ਵਿਚ ਭਾਰੀ ਉਤਸ਼ਾਹ ਦਾ ਮਾਹੌਲ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿਚ ਜੁਟੇ ਹੋਏ ਹਨ ।

Ad Position 21
No active advertisement
ਤਲਬੀਰ ਸਿੰਘ ਗਿੱਲ 25-08-2026
ਚਵਿੰਡਾ ਦੇਵੀ, 24 ਅਗਸਤ (ਸਤਪਾਲ ਸਿੰਘ ਢੱਡੇ)— ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ 2026 ਨੂੰ ਦੁਪਹਿਰ 3 ਵਜੇ ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਵਿਖੇ ਵਿਸ਼ਾਲ ਲੋਕ ਮਿਲਣੀ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ । ਇਸ ਸਮਾਗਮ ਨੂੰ ਲੈ ਕੇ ਪੂਰੇ ਹਲਕੇ ਵਿਚ ਭਾਰੀ ਉਤਸ਼ਾਹ ਦਾ ਮਾਹੌਲ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿਚ ਜੁਟੇ ਹੋਏ ਹਨ । ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਹਲਕੇ ਦੇ ਲੋਕਾਂ ਨਾਲ ਰਾਬਤਾ ਕਰਨਗੇ ਅਤੇ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਆਉਣ ਵਾਲੇ ਵਿਕਾਸ ਪ੍ਰੋਜੈਕਟਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ । ਉਨ੍ਹਾਂ ਕਿਹਾ ਕਿ ਇਹ ਲੋਕ ਮਿਲਣੀ ਮਜੀਠਾ ਹਲਕੇ ਲਈ ਇਤਿਹਾਸਕ ਸਾਬਤ ਹੋਵੇਗੀ । ਤਲਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ । ਇਸ ਲਈ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਸੱਦੇ ਦਿੱਤੇ ਜਾ ਰਹੇ ਹਨ । ਸਮਾਗਮ ਸਥਾਨ ’ਤੇ ਬੈਠਣ, ਪਾਰਕਿੰਗ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ ।
Ad Position 22
No active advertisement
ਪਿਛਲੀ ਖ਼ਬਰ -ਮੁੱਦਾ ਇਕ ਸਾਲ ਬਾਅਦ ਵੀ ਖਾਦ ਘੁਟਾਲਾ ਦੇ ਦੋਸ਼ੀਆਂ ’ਤੇ ਬਣਦੀ ਕਾਰਵਾਈ ਨਾ ਕਰਨ ਦਾ- ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ... ਅਗਲੀ ਖ਼ਬਰ ਮਹੰਤ ਗਣੇਸ਼ ਦਾਸ ਦੀ ਅਗਵਾਈ ਹੇਠ ਭਮਾਰਸੀ ਜ਼ੇਰ ਦੇ ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24