7 ਵਾਂ ਸਾਲਾਨਾ ਰਾਜ ਪੱਧਰੀ ਖੇਡ ਤੇ ਸਨਮਾਨ ਸਮਾਗਮ 27 ਨੂੰ
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਾਕੀ ਦੇ ਜਾਦੂਗਰ ਦਾ ਜਨਮ ਦਿਨ 29 ਅਗਸਤ ਨੂੰ ਖੇਡ ਦਿਵਸ ਦੇ ਰੂਪ ’ਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਸਪੋਰਟਸ ਦੇ ਸਹਿਯੋਗ ਨਾਲ ਮਿਤੀ 27 ਅਗਸਤ ਦਿਨ ਵੀਰਵਾਰ ਨੂੰ ਸ਼ਾਮ 5. 30 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਖੇ 7ਵਾਂ ਸਾਲਾਨਾ ਰਾਜ ਪੱਧਰੀ ਖੇਡ ਤੇ ਸਨਮਾਨ ਸਮਾਗਮ ਕਰਵਾਇਆ ਜਾਵੇਗਾ।
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਾਕੀ ਦੇ ਜਾਦੂਗਰ ਦਾ ਜਨਮ ਦਿਨ 29 ਅਗਸਤ ਨੂੰ ਖੇਡ ਦਿਵਸ ਦੇ ਰੂਪ ’ਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਸਪੋਰਟਸ ਦੇ ਸਹਿਯੋਗ ਨਾਲ ਮਿਤੀ 27 ਅਗਸਤ ਦਿਨ ਵੀਰਵਾਰ ਨੂੰ ਸ਼ਾਮ 5.30 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਖੇ 7ਵਾਂ ਸਾਲਾਨਾ ਰਾਜ ਪੱਧਰੀ ਖੇਡ ਤੇ ਸਨਮਾਨ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਦੇ ਚੀਫ ਪੈਟਰਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਫੈਕਲਟੀ ਅਤੇ ਫਾਰਮਾਸਿਊਟੀਕਲ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਜੀਐੱਨਡੀਯੂ ਦੇ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਜਿੰਮੀ ਢਿੱਲੋਂ, ਟੀਮ ਦੇ ਸੰਸਥਾਪਕ ਤੇ ਪੀ.ਆਰ.ਓ. ਜੀ. ਐੱਸ. ਸੰਧੂ ਅਤੇ ਜੁਆਇੰਟ ਸੈਕਟਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕੌਮਾਂਤਰੀ ਫੁੱਟਬਾਲ ਕੋਚ ਪ੍ਰਦੀਪ ਕੁਮਾਰ ਦੀ ਅਗਵਾਈ ’ਚ ਲੜਕੀਆਂ ਦਾ ਫੁੱਟਬਾਲ ਲੀਗ ਮੈਚ ਹੋਵੇਗਾ । ਇਸ ਮੌਕੇ ਵੱਖ-ਵੱਖ ਖੇਡਾਂ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਮਹਿਲਾ ਪੁਰਸ਼ ਖਿਡਾਰੀਆਂ ਤੋਂ ਇਲਾਵਾ ਸਿੱਧੇ ਤੇ ਅਸਿੱਧੇ ਰੂਪ ’ਚ ਖੇਡ ਖੇਤਰ ਨੂੰ ਉਤਸ਼ਾਹਿਤ ਤੇ ਪ੍ਰਫੁੱਲਤ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਵੈਟਰਨਜ਼ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਹੋਵੇਗਾ । ਜਦੋਂ ਕਿ ਮਹਾਰਾਜਾ ਰਣਜੀਤ ਸਿੰਘ ਐਵਾਰਡੀਆਂ ਨੂੰ ਵਿਸ਼ੇਸ਼ ਤੌਰ ’ਤੇ ਨਿਵਾਜਿਆ ਜਾਵੇਗਾ।