24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਰਮਜੀਤ ਸਿੰਘ ਰਿੰਟੂ ਵਲੋਂ ਕਪੂਰ ਐਵਨਿਊ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਦਯਾਨੰਦ ਨਗਰ ਪੰਚਾਇਤ ਦੇ ਕਪੂਰ ਐਵੇਨਿਊ ਵਿਖੇ ਸੀਵਰੇਜ ਅਤੇ ਗਲੀ ਨਿਰਮਾਣ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹਮੇਸ਼ਾ ਲਈ ਹੱਲ ਹੋ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਦਯਾਨੰਦ ਨਗਰ ਪੰਚਾਇਤ ਦੇ ਕਪੂਰ ਐਵੇਨਿਊ ਵਿਖੇ ਸੀਵਰੇਜ ਅਤੇ ਗਲੀ ਨਿਰਮਾਣ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹਮੇਸ਼ਾ ਲਈ ਹੱਲ ਹੋ ਜਾਵੇਗਾ।ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ, ਜਿਸ ’ਚ ਉੱਤਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਰਿੰਟੂ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ’ਤੇ ਹੱਲ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸੇਵਾਵਾਂ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਯੋਗ ਹੋਣ। ਇਸ ਮੌਕੇ ਸਰਪੰਚ ਮਾਲਾ, ਪਵਨ ਕੁਮਾਰ ਹੈਪੀ, ਸ਼ੈਲਾ, ਡਾ. ਸਵਿੰਦਰ ਸਿੰਘ, ਰਾਜਨ ਕਨੌਜੀਆ, ਰਾਜਬੀਰ ਵਿੱਕੀ, ਅਵਤਾਰ ਸਿੰਘ, ਨਿਸ਼ਾ ਅਤੇ ਜੁਗਨੂੰ ਸਮੇਤ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਜੁਗਤਿ ਸਮਾਗਮ’ ਲੜੀ ਜਾਰੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਜੋਧ ਨਗਰ, ਸੁਲਤਾਨਵਿ...
Ad Position 24