ਅੰਮ੍ਰਿਤਸਰ ਵਿਖੇ 22 ਏਕੜ ਜ਼ਮੀਨ ’ਚ ਬਣ ਰਿਹਾ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਵਿਖੇ 22 ਏਕੜ ਜ਼ਮੀਨ ’ਚ ਬਣਾਇਆ ਜਾ ਰਿਹਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਸ਼ਹਿਰ ਅਤੇ ਪੂਰੇ ਮਾਝੇ ਲਈ ਮਾਣ ਵਾਲੀ ਗੱਲ ਹੈ । ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਐਲਾਨ ਮੁਤਾਬਕ ਅੰਮ੍ਰਿਤਸਰ ਦੇ ਭਲਾ ਪਿੰਡ ’ਚ ਪ੍ਰਸਤਾਵਿਤ ਸਟੇਡੀਅਮ ਦੀ ਚਾਰਦੀਵਾਰੀ ਬਣਾਉਣ ਲਈ ਟੈਂਡਰ ਲਗਾਇਆ ਗਿਆ ਹੈ, ਜੋ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਜ਼ਮੀਨੀ ਪੱਧਰ ’ਤੇ ਅੱਗੇ ਵਧਣ ਦਾ ਸੰਕੇਤ ਹੈ।
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਵਿਖੇ 22 ਏਕੜ ਜ਼ਮੀਨ ’ਚ ਬਣਾਇਆ ਜਾ ਰਿਹਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਸ਼ਹਿਰ ਅਤੇ ਪੂਰੇ ਮਾਝੇ ਲਈ ਮਾਣ ਵਾਲੀ ਗੱਲ ਹੈ । ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਐਲਾਨ ਮੁਤਾਬਕ ਅੰਮ੍ਰਿਤਸਰ ਦੇ ਭਲਾ ਪਿੰਡ ’ਚ ਪ੍ਰਸਤਾਵਿਤ ਸਟੇਡੀਅਮ ਦੀ ਚਾਰਦੀਵਾਰੀ ਬਣਾਉਣ ਲਈ ਟੈਂਡਰ ਲਗਾਇਆ ਗਿਆ ਹੈ, ਜੋ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਜ਼ਮੀਨੀ ਪੱਧਰ ’ਤੇ ਅੱਗੇ ਵਧਣ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿਚ ਸਪੋਰਟਸ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਅਜਿਹਾ ਵਿਸ਼ਵ ਪੱਧਰੀ ਸਟੇਡੀਅਮ ਬਣਨ ਨਾਲ ਸਥਾਨਕ ਖਿਡਾਰੀਆਂ ਨੂੰ ਵੱਡੇ ਪੱਧਰ ’ਤੇ ਖੇਡ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨਾਂ ਨੂੰ ਕ੍ਰਿਕਟ ਦੇ ਖੇਤਰ ’ਚ ਆਪਣੀ ਪ੍ਰਤਿਭਾ ਨਿਖਾਰਨ ਦੇ ਹੋਰ ਮੌਕੇ ਪ੍ਰਾਪਤ ਹੋਣਗੇ। ਇਸ ਦੇ ਨਾਲ ਹੀ ਅੰਮ੍ਰਿਤਸਰ ’ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕੇਟ ਮੁਕਾਬਲੇ ਕਰਵਾਉਣ ਦਾ ਰਾਹ ਵੀ ਖੁੱਲ੍ਹੇਗਾ । ਮਠਾੜੂ ਨੇ ਦੱਸਿਆ ਕਿ ਪ੍ਰਸਤਾਵਿਤ ਸਟੇਡੀਅਮ ਅੰਮ੍ਰਿਤਸਰ ਏਅਰਪੋਰਟ ਤੋਂ ਲਗਭਗ 8 ਤੋਂ 10 ਕਿਲੋਮੀਟਰ ਅਤੇ ਅਜਨਾਲਾ ਤੋਂ ਕਰੀਬ 6 ਕਿਲੋਮੀਟਰ ਦੀ ਦੂਰੀ ’ਤੇ ਹੋਵੇਗਾ । ਇਸ ਮੌਕੇ ਪੁੱਡਾ ਦੇ ਪੰਜਾਬ ਮੈਂਬਰ ਹਰਿੰਦਰ ਸਿੰਘ ਅਤੇ ਹਲਕਾ ਚੇਅਰਮੈਨ ਰਾਏ ਸਿੱਖ ਦਵਿੰਦਰ ਸਿੰਘ ਵੀ ਹਾਜ਼ਰ ਸਨ।