24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਡੀ.

Ad Position 21
No active advertisement
ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਡੀ. ਸੀ. ਪੀ. ਲਾਅ ਐਂਡ ਆਰਡਰ ਰਵਿੰਦਰਪਾਲ ਸਿੰਘ ਸੰਧੂ ਅਤੇ ਏ. ਡੀ. ਸੀ. ਪੀ. ਹਰਪਾਲ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਾਂਝੀ ਤਾਲਮੇਲ ਕਮੇਟੀ ’ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਗਦੀਸ਼ ਠਾਕੁਰ, ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵਸਥੀ, ਜੋਗਿੰਦਰ ਸਿੰਘ, ਬੋਬਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਚਰਨ ਸਿੰਘ ਸੰਧੂ, ਅਮਨ ਸ਼ਰਮਾ ਤੇ ਗੁਰਵਿੰਦਰ ਸਿੰਘ ਆਦਿ ਨੇ ਮੰਗ ਪੱਤਰ ’ਚ ਦਰਜ ਮੰਗਾਂ ’ਤੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਚੱਲ ਰਹੇ ਮੁਲਾਜ਼ਮ ਸੰਘਰਸ਼ ਅਤੇ 27 ਅਗਸਤ ਦੇ ਮਹਾਂਬੰਦ ਬਾਰੇ ਡਿਪਟੀ ਕਮਿਸ਼ਨਰ ਸਾਹਿਬ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਗੂਆਂ ਨੂੰ 27 ਅਗਸਤ ਨੂੰ ਪੰਜਾਬ ਬੰਦ ਕਰਨ ਵਾਲੇ ਪ੍ਰੋਗਰਾਮ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ, ਜਿਸ ’ਤੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਹੱਕੀ ’ਤੇ ਜਾਇਜ਼ ਮੰਗਾਂ ਮੰਨ ਲਵੇਗੀ, ਤਾਂ ਐਕਸ਼ਨ ਮੁਲਤਵੀ ਕੀਤਾ ਜਾ ਸਕਦਾ ਹੈ, ਨਹੀਂ ਤਾਂ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ। ਅਖੀਰ ‘ਚ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਜੰਗਲਾਤ ਮੰਤਰੀ ਦੇ ਘਰ ਮੂਹਰੇ ਧਰਨਾ 30 ਨੂੰ ਅਗਲੀ ਖ਼ਬਰ ਸਵ. ਭੁਪਿੰਦਰ ਕੁਮਾਰ ਜੁਨੇਜਾ ਦੀਆਂ ਅੱਖਾਂ ਦਾਨ ਕੀਤੀਆਂ
Ad Position 24