26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨੈਸ਼ਨਲ ਹਾਈਵੇ-54 ’ਤੇ ਭਿਆਨਕ ਸੜਕ ਹਾਦਸਾ

ਜੰਡਿਆਲਾ ਗੁਰੂ, 25 ਅਗਸਤ (ਅੰਮ੍ਰਿਤ ਪਾਲ ਸਿੰਘ)-ਨੈਸ਼ਨਲ ਹਾਈਵੇ-54 ’ਤੇ ਕਸਬਾ ਬੰਡਾਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰੇ ਨੌਜਵਾਨ ਸਵੇਰੇ ਕਾਰ ਰਾਹੀਂ ਸਕੂਲ ਜਾ ਰਹੇ ਸਨ ।

Ad Position 21
No active advertisement
ਅਜੀਤ ਡੈਸਕ 26-08-2026
ਜੰਡਿਆਲਾ ਗੁਰੂ, 25 ਅਗਸਤ (ਅੰਮ੍ਰਿਤ ਪਾਲ ਸਿੰਘ)-ਨੈਸ਼ਨਲ ਹਾਈਵੇ-54 ’ਤੇ ਕਸਬਾ ਬੰਡਾਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰੇ ਨੌਜਵਾਨ ਸਵੇਰੇ ਕਾਰ ਰਾਹੀਂ ਸਕੂਲ ਜਾ ਰਹੇ ਸਨ । ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਜੰਡਿਆਲਾ ਗੁਰੂ ਵਾਲੇ ਪਾਸਿਓਂ ਆਉਂਦੇ ਨਿਕਾਸੀ ਸੂਏ ਦੇ ਬਣੇ ਪੁਲ ਦੀ ਨੁੱਕਰ ਨਾਲ ਤਰਨ ਤਾਰਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸਿੱਧੀ ਪੁਲ ਦੀ ਨੁੱਕਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਉਸ ਦੇ ਟੁਕੜੇ ਦੂਰ-ਦੂਰ ਤੱਕ ਖਿੱਲਰ ਗਏ। ਹਾਦਸੇ ਵਿਚ ਨੌਜਵਾਨ ਅੰਗਦਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਚਾਰੇ ਨੌਜਵਾਨ ਤਰਨ ਤਾਰਨ ਜ਼ਿਲ੍ਹੇ ਵਿਚ ਪੈਂਦੇ ਪੱਖੋਕੇ ਪਿੰਡ ਦੇ ਰਹਿਣ ਵਾਲੇ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਦੇ 18 ਸਕੂਲਾਂ ’ਚ ਭਲਕ ਤੋਂ ਤਿੰਨ ਦਿਨਾਂ ਦੀ ਛੁੱਟੀ- ਡੀ. ਸੀ. ਅਗਲੀ ਖ਼ਬਰ ਪਿੰਡ ਜੱਟਾਂ ਰਮਦਾਸ ਵਿਖੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ : ਔਰਤ ਸਮੇਤ ਤਿੰਨ ਗ੍ਰਿਫਤਾਰ
Ad Position 24