26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਬਕਾਲਾ ਸਾਹਿਬ ਦੇ 18 ਸਕੂਲਾਂ ’ਚ ਭਲਕ ਤੋਂ ਤਿੰਨ ਦਿਨਾਂ ਦੀ ਛੁੱਟੀ- ਡੀ. ਸੀ.

ਅੰਮ੍ਰਿਤਸਰ, 25 ਅਗਸਤ (ਰੇਸ਼ਮ ਸਿੰਘ)- ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸੰਬੰਧਿਤ 18 ਸਕੂਲਾਂ ’ਚ 27 ਅਗਸਤ ਤੋਂ 29 ਅਗਸਤ ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਲ੍ਹਾ ਪ੍ਰਸ਼ਾਸਨ ਵਲੋਂ ਜ਼ਾਰੀ ਕੀਤੇ ਹੁਕਮਾਂ ਮੁਤਾਬਕ ਇਨ੍ਹਾਂ ਸਕੂਲਾਂ ’ਚ ਸਰਕਾਰੀ ਹਾਈ ਸਕੂਲ ਤੇ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਤੇ ਜੀ.

Ad Position 21
No active advertisement
ਡੀ. ਸੀ. ਦਲਵਿੰਦਰਜੀਤ ਸਿੰਘ। 26-08-2026
ਅੰਮ੍ਰਿਤਸਰ, 25 ਅਗਸਤ (ਰੇਸ਼ਮ ਸਿੰਘ)- ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸੰਬੰਧਿਤ 18 ਸਕੂਲਾਂ ’ਚ 27 ਅਗਸਤ ਤੋਂ 29 ਅਗਸਤ ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਲ੍ਹਾ ਪ੍ਰਸ਼ਾਸਨ ਵਲੋਂ ਜ਼ਾਰੀ ਕੀਤੇ ਹੁਕਮਾਂ ਮੁਤਾਬਕ ਇਨ੍ਹਾਂ ਸਕੂਲਾਂ ’ਚ ਸਰਕਾਰੀ ਹਾਈ ਸਕੂਲ ਤੇ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਤੇ ਜੀ.ਟੀ.ਬੀ. ਸਕੂਲ ਬਾਬਾ ਬਕਾਲਾ ਸਾਹਿਬ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਸ਼ਾਮਿਲ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਵਿਚ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਧਰਾਤਲ ’ਤੇ ਆ ਚੁੱਕੇ ਪੰਜਾਬ ਨੂੰ ਮੁੜ ਪਹਿਲੇ ਵਰਗਾ ਸੂਬਾ ਬਣਾਇਆ ਜਾਵੇਗਾ: ਬੀ.ਐੱਲ. ਸੰਤੋਸ਼ ਅਗਲੀ ਖ਼ਬਰ ਨੈਸ਼ਨਲ ਹਾਈਵੇ-54 ’ਤੇ ਭਿਆਨਕ ਸੜਕ ਹਾਦਸਾ
Ad Position 24