26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਗਰ ਨਿਗਮ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ ਦੇ ਬਾਹਰੋਂ ਤੇ ਹੋਰ ਵੱਖ - ਵੱਖ ਜਗ੍ਹਾ ’ ਤੇ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 25 ਅਗਸਤ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਬਟਾਲਾ ਰੋਡ, ਗੋਪਾਲ ਮੰਦਰ, ਸ਼ਿਵਾਲਾ ਰੋਡ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ ਦੇ ਬਾਹਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਨਿਗਮ ਦੇ ਇਨਫੋਰਸਮੈਂਟ ਸਟਾਫ਼ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ।

Ad Position 21
No active advertisement
ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਬਟਾਲਾ ਰੋਡ, ਗੋਪਾਲ ਮੰਦਰ, ਸ਼ਿਵਾਲਾ ਰੋਡ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ ਦੇ ਬਾਹਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਨਿਗਮ ਦੇ ਇਨਫੋਰਸਮੈਂਟ ਸਟਾਫ਼ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ । ਕਾਰਵਾਈ ਦੌਰਾਨ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ, ਜੋ ਪੈਦਲ ਰਾਹਗੀਰਾਂ ਅਤੇ ਆਵਾਜਾਈ ਦੀ ਸੁਚਾਰੂ ਆਵਾਜਾਈ ਵਿਚ ਰੁਕਾਵਟ ਪੈਦਾ ਕਰ ਰਹੇ ਸਨ। ਕਬਜ਼ੇ ਵਾਲੀਆਂ ਜਨਤਕ ਥਾਵਾਂ ’ਤੇ ਰੱਖਿਆ ਸਾਮਾਨ ਅਤੇ ਹੋਰ ਸਮੱਗਰੀ ਨਿਗਮ ਦੀ ਇਨਫੋਰਸਮੈਂਟ ਟੀਮ ਵਲੋਂ ਜ਼ਬਤ ਕੀਤੀ ਗਈ । ਨਗਰ ਨਿਗਮ ਵਲੋਂ ਸਾਰੇ ਕਬਜ਼ਾਧਾਰੀਆਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਗਿਆ ਹੈ ਕਿ ਜਨਤਕ ਸੜਕਾਂ, ਫੁੱਟਪਾਥਾਂ, ਪਟੜੀਆਂ ਅਤੇ ਹੋਰ ਜਨਤਕ ਥਾਵਾਂ ਦੀ ਵਰਤੋਂ ਨਾਜਾਇਜ਼ ਵਪਾਰਕ ਗਤੀਵਿਧੀਆਂ ਜਾਂ ਸਾਮਾਨ ਰੱਖਣ ਲਈ ਨਹੀਂ ਕੀਤੀ ਜਾ ਸਕਦੀ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦੇ ਮੁਲਾਜ਼ਮ ਵੀ ਲੈਣਗੇ ਸਮੂਹਿਕ ਛੁੱਟੀ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ : ਗੁਰਦੁਆਰਾ ਕਲਗੀਧਰ ਸਾਹਿਬ ਜਥਾ ਬੀਬੀਆਂ ਕਿਲ੍ਹਾ ਭੰਗੀਆਂ ਵਿਖੇ ਸਜੇ 18ਵੇਂ ਜੀਵਨ ਜੁ...
Ad Position 24