ਕੇਂਦਰ ਤੇ ਪੰਜਾਬ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ ’ਚ ਰਹੀਆਂ ਨਾਕਾਮ- ਡਿੰਪਾ
ਵੇਰਕਾ, 25 ਅਗਸਤ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸੀਨੀਅਰ ਆਗੂ ਜਸਬੀਰ ਸਿੰਘ ਡਿੰਪਾ ਵਲੋਂ ਅੱਜ ਵੇਰਕਾ ਵਿਖੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੋਲਦਿਆਂ ਜਸਬੀਰ ਸਿੰਘ ਡਿੰਪਾ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖੇ ਸ਼ਬਦੀ ਹਮਲੇ ਕੀਤੇ ।
ਵੇਰਕਾ, 25 ਅਗਸਤ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸੀਨੀਅਰ ਆਗੂ ਜਸਬੀਰ ਸਿੰਘ ਡਿੰਪਾ ਵਲੋਂ ਅੱਜ ਵੇਰਕਾ ਵਿਖੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੋਲਦਿਆਂ ਜਸਬੀਰ ਸਿੰਘ ਡਿੰਪਾ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖੇ ਸ਼ਬਦੀ ਹਮਲੇ ਕੀਤੇ । ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਮਹਿੰਗਾਈ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ। ਪਹਿਲਾਂ ਰਸੋਈ ਗੈਸ ਦੇ ਰੇਟ ਵਧਾ ਕੇ ਆਮ ਜਨਤਾ ਦਾ ਲੱਕ ਤੋੜਿਆ ਗਿਆ ਅਤੇ ਹੁਣ ਖੰਡ ਦੀਆਂ ਕੀਮਤਾਂ ਵਿਚ ਬੇਹਿਸਾਬ ਵਾਧਾ ਕਰਕੇ ਵੱਡੇ ਸਰਮਾਏਦਾਰ ਦੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨੇ ਗਰੀਬ ਅਤੇ ਮੱਧਮ ਵਰਗ ਦੀ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ। ਡਿੰਪਾ ਨੇ ਦਾਅਵਾ ਕੀਤਾ ਕਿ ਕਾਂਗਰਸ ਸ਼ਾਸਨ ਦੌਰਾਨ ਨਿੱਤ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਹਮੇਸ਼ਾ ਕਾਬੂ ਹੇਠ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਦੀਆਂ ਜਨ-ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਹੁਣ ਸੂਬੇ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਮੌਕੇ ਮਨਿੰਦਰ ਸਿੰਘ ਲੱਕੀ ਸੰਧੂ, ਸੁਖਦੇਵ ਸਿੰਘ ਸਹਿਮੀ, ਮਲਵਿੰਦਰ ਸਿੰਘ ਮੱਲ੍ਹੀ, ਚਰਨਜੀਤ ਕੌਰ ਵੇਰਕਾ, ਕੇਵਲ ਕੁਮਾਰ ਭਗਤ, ਬਲਕਾਰ ਸਿੰਘ, ਸਰਦਾਰੀ ਲਾਲ, ਗੁਰਵਿੰਦਰ ਸਿੰਘ, ਤਿਲਕ ਰਾਜ, ਬਿਹਾਰੀ ਲਾਲ, ਬਾਵਾ ਲਾਲ ਅਤੇ ਵਿਜੇ ਕੁਮਾਰ ਆਦਿ ਵਰਕਰ ਹਾਜ਼ਰ ਸਨ।