27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੋਟਰੀ ਕਲੱਬ ਆਸਥਾ ਦੀ ਸਾਖਰਤਾ ਟੀਮ ਨੇ ਸਕੂਲਾਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ

ਅੰਮ੍ਰਿਤਸਰ, 26 ਅਗਸਤ (ਸੁਰਿੰਦਰ ਕੋਛੜ)- ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੀ ਸਾਖਰਤਾ ਟੀਮ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਲੋਹਾਰਕਾ ਕਲਾਂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਮੱਲੂਨੰਗਲ ਦੇ ਵਿਦਿਆਰਥੀਆਂ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਤਸਵੀਰਾਂ ਵਾਲੀਆਂ ਨੋਟਬੁੱਕਸ ਅਤੇ ਸਟੇਸ਼ਨਰੀ ਵੰਡੀ । ਕਲੱਬ ਦੇ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਦੇ ਪ੍ਰੋਜੈਕਟ ਚੇਅਰਮੈਨ ਸੇਵਾਮੁਕਤ ਪ੍ਰਿੰਸੀਪਲ ਬਲਦੇਵ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਲਈ ਉਤਸ਼ਾਹਿਤ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਸੁਰਿੰਦਰ ਕੋਛੜ)- ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੀ ਸਾਖਰਤਾ ਟੀਮ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਲੋਹਾਰਕਾ ਕਲਾਂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਮੱਲੂਨੰਗਲ ਦੇ ਵਿਦਿਆਰਥੀਆਂ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਤਸਵੀਰਾਂ ਵਾਲੀਆਂ ਨੋਟਬੁੱਕਸ ਅਤੇ ਸਟੇਸ਼ਨਰੀ ਵੰਡੀ । ਕਲੱਬ ਦੇ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਦੇ ਪ੍ਰੋਜੈਕਟ ਚੇਅਰਮੈਨ ਸੇਵਾਮੁਕਤ ਪ੍ਰਿੰਸੀਪਲ ਬਲਦੇਵ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਲਈ ਉਤਸ਼ਾਹਿਤ ਕੀਤਾ। ਕਲੱਬ ਦੇ ਸਾਖਰਤਾ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਅਵਸਥੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਜੈਕਟ ਚੇਅਰਮੈਨ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਪ੍ਰੋਗਰਾਮ ਚਲਾ ਰਹੇ ਹਨ, ਜਿਸ ‘’ਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਤਸਵੀਰਾਂ ਵਾਲੀਆਂ ਨੋਟਬੁੱਕਸ ਅਤੇ ਸਟੇਸ਼ਨਰੀ ਵੰਡ ਕੇ ਦੇਸ਼ ਭਗਤੀ ਅਤੇ ਸ਼ਹੀਦਾਂ ਨੂੰ ਯਾਦ ਕਰਨ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਅਸ਼ੋਕ ਸ਼ਰਮਾ, ਸਕੱਤਰ ਸਰਬਜੀਤ ਸਿੰਘ, ਹੈਡ ਟੀਚਰ ਵਿਨੋਦ ਕੁਮਾਰ, ਗੁਰਪਾਲ ਸਿੰਘ, ਸੇਵਾਮੁਕਤ ਬ੍ਰਿਗੇਡੀਅਰ ਜੀ. ਐਸ. ਸੰਧੂ, ਜਤਿੰਦਰ ਸਿੰਘ ਪੱਪੂ, ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਅਮਨ ਸ਼ਰਮਾ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਸਮਾਜ ਸੇਵਕ ਗੁਰਵਿੰਦਰ ਸਿੰਘ, ਨੰਬਰਦਾਰ ਹੁਸ਼ਿਆਰ ਸਿੰਘ, ਹਰਪਾਲ ਸਿੰਘ, ਕੁਲਜੀਤ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਅੱਜ ਦੇ ਮਹਾਂ ਬੰਦ ਨੂੰ ਪੂਰਨ ਸਮਰਥਨ ਅਗਲੀ ਖ਼ਬਰ ਆਤਮ ਪਬਲਿਕ ਸਕੂਲ ਦਾ ਸਿਲਵਰ ਜੁਬਲੀ ਸਮਾਗਮ ਧੂਮਧਾਮ ਨਾਲ ਮਨਾਇਆ
Ad Position 24