27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਅੱਜ ਦੇ ਮਹਾਂ ਬੰਦ ਨੂੰ ਪੂਰਨ ਸਮਰਥਨ

8 ਮੁਲਾਜ਼ਮ ਆਪਣੀ ਨਿੱਜੀ ਸੋਚ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਏਕਤਾ ਨਾਲ ਸਾਂਝੇ ਸੰਘਰਸ਼ ਦਾ ਸਾਥ ਦੇਣ -ਨਾਗਰਾ ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸਾਂਝਾ ਮੁਲਾਜ਼ਮ ਮੋਰਚੇ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 27 ਅਗਸਤ 2026 ਨੂੰ ਮਹਾ ਬੰਦ ਦਾ ਸੱਦਾ ਦਿੱਤਾ ਗਿਆ ਹੈ । ਇਸ ਸੱਦੇ ਨੂੰ ਪੂਰਨ ਸਮਰਥਨ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਾਂਝਾ ਮੁਲਾਜ਼ਮ ਮੋਰਚੇ ਦੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-08-2026
8 ਮੁਲਾਜ਼ਮ ਆਪਣੀ ਨਿੱਜੀ ਸੋਚ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਏਕਤਾ ਨਾਲ ਸਾਂਝੇ ਸੰਘਰਸ਼ ਦਾ ਸਾਥ ਦੇਣ -ਨਾਗਰਾ ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸਾਂਝਾ ਮੁਲਾਜ਼ਮ ਮੋਰਚੇ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 27 ਅਗਸਤ 2026 ਨੂੰ ਮਹਾ ਬੰਦ ਦਾ ਸੱਦਾ ਦਿੱਤਾ ਗਿਆ ਹੈ । ਇਸ ਸੱਦੇ ਨੂੰ ਪੂਰਨ ਸਮਰਥਨ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਾਂਝਾ ਮੁਲਾਜ਼ਮ ਮੋਰਚੇ ਦੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸੰਬੰਧੀ ਨਾਨ ਟੀਚਿੰਗ ਤੇ ਅਫਸਰ ਐਸੋਸੀਏਸ਼ਨ ਦੇ ਕ੍ਰਮਵਾਰ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਮਨਪ੍ਰੀਤ ਸਿੰਘ ਨੇ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 27 ਅਗਸਤ ਦੀ ਇਕ ਦਿਨ ਦੀ ਸਮੂਹਿਕ ਛੁੱਟੀ ਜ਼ਰੂਰ ਭਰਨ ਅਤੇ ਮੁਲਾਜ਼ਮਾਂ ਦੀ ਏਕਤਾ ਅਤੇ ਸਾਂਝੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਕਈ ਜਾਇਜ਼ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਪਰ ਸਰਕਾਰ ਵਲੋਂ ਇਨ੍ਹਾਂ ਦਾ ਸਥਾਈ ਹੱਲ ਕਰਨ ਦੀ ਬਜਾਏ ਟਾਲਮਟੋਲ ਕੀਤੀ ਜਾ ਰਹੀ ਹੈ। ਇਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਮੂਹ ਮੁਲਾਜ਼ਮ ਆਪਣੀ ਨਿੱਜੀ ਸੋਚ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਏਕਤਾ ਨਾਲ ਸਾਂਝੇ ਸੰਘਰਸ਼ ਦਾ ਸਾਥ ਦੇਣ। ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਯੂਨੀਵਰਸਿਟੀ ਵਿਚ ਜ਼ਰੂਰੀ ਕੰਮ ਹਨ, ਉਹ 27 ਅਗਸਤ ਨੂੰ ਯੂਨੀਵਰਸਿਟੀ ਆਉਣ ਦੀ ਖੇਚਲ ਨਾ ਕਰਨ ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਆਸਥਾ ਦੀ ਸਾਖਰਤਾ ਟੀਮ ਨੇ ਸਕੂਲਾਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ
Ad Position 24