27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ

ਸੁਲਤਾਨਵਿੰਡ, 26 ਅਗਸਤ (ਗੁਰਨਾਮ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਹਰਮਨਦੀਪ ਸਿੰਘ ਕੰਵਰ ਐਵੀਨਿਊ ਪਿੰਡ ਸੁਲਤਾਨਵਿੰਡ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ।

Ad Position 21
No active advertisement
ਗੱਲਬਾਤ ਦੌਰਾਨ ਭਾਈ ਹਰਮਨਦੀਪ ਸਿੰਘ ਤੇ ਭਾਈ ਪ੍ਰਤਾਪ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ 27-08-2026
ਸੁਲਤਾਨਵਿੰਡ, 26 ਅਗਸਤ (ਗੁਰਨਾਮ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਹਰਮਨਦੀਪ ਸਿੰਘ ਕੰਵਰ ਐਵੀਨਿਊ ਪਿੰਡ ਸੁਲਤਾਨਵਿੰਡ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ । ਮੀਟਿੰਗ ਦਾ ਮੁੱਖ ਉਦੇਸ਼ 28 ਅਗਸਤ ਨੂੰ ਰੱਖੜ ਪੁਨਿਆਂ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਪਾਰਟੀ ਦੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਅਤੇ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਨਦੀਪ ਸਿੰਘ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ ਅਤੇ ਰੱਖੜ ਪੁਨਿਆਂ ਦੇ ਮੌਕੇ ਉੱਥੇ ਹੋਣ ਵਾਲੀ ਕਾਨਫਰੰਸ ਪੰਥਕ ਅਤੇ ਸਿਆਸੀ ਪੱਖੋਂ ਅਹਿਮ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਸੰਗਤਾਂ ਨੂੰ ਕਾਨਫਰੰਸ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕਰਨ । ਉਨ੍ਹਾਂ ਦੱਸਿਆ ਕਿ 28 ਅਗਸਤ ਨੂੰ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਪਾਰਟੀ ਦੇ ਜਥੇ ਰਵਾਨਾ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਤੋਂ ‘ਵੰਦੇ ਮਾਤਰਮ’ ਦੇ ਗਾਇਨ ਸੰਬੰਧੀ ਸਿੱਖ ਸੰਗਤਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ’ਚ 130.82 ਕਰੋੜ ਦੇ ਕੰਮਾਂ ਨੂੰ ਮਿਲੀ ਹਰੀ ਝੰਡੀ
Ad Position 24