27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜਥੇਦਾਰ ਗੜਗੱਜ ਤੋਂ ‘ਵੰਦੇ ਮਾਤਰਮ’ ਦੇ ਗਾਇਨ ਸੰਬੰਧੀ ਸਿੱਖ ਸੰਗਤਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਅ), ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਨ ਉਪਰੰਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੱੜਗੱਜ ਦੇ ਨਾਮ ਸਕੱਤਰੇਤ ਵਿਖੇ ਮੰਗ-ਪੱਤਰ ਦੇ ਕੇ ‘ਵੰਦੇ ਮਾਤਰਮ’ ਦੇ ਗਾਇਨ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਸਿੱਖ ਸੰਗਤਾਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ। ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਭਾਈ ਹਵਾਰਾ ਕਮੇਟੀ ਦੇ ਆਗੂ ਪ੍ਰੋ: ਬਲਜਿੰਦਰ ਸਿੰਘ, ਸਾਬਕਾ ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ ਤੇ ਭਾਈ ਤਰਲੋਕ ਸਿੰਘ ਅਤੇ ਫੈਡਰੇਸ਼ਨ ਆਗੂ ਜੁਗਰਾਜ ਸਿੰਘ ਆਦਿ ਵਲੋਂ ਇਹ ਮੰਗ ਪੱਤਰ ਸਕੱਤਰੇਤ ਇੰਚਾਰਜ ਨੂੰ ਸੌਂਪਿਆ ਗਿਆ ।

Ad Position 21
No active advertisement
ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਅ), ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਨ ਉਪਰੰਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੱੜਗੱਜ ਦੇ ਨਾਮ ਸਕੱਤਰੇਤ ਵਿਖੇ ਮੰਗ-ਪੱਤਰ ਦੇ ਕੇ ‘ਵੰਦੇ ਮਾਤਰਮ’ ਦੇ ਗਾਇਨ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਸਿੱਖ ਸੰਗਤਾਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ। ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਭਾਈ ਹਵਾਰਾ ਕਮੇਟੀ ਦੇ ਆਗੂ ਪ੍ਰੋ: ਬਲਜਿੰਦਰ ਸਿੰਘ, ਸਾਬਕਾ ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ ਤੇ ਭਾਈ ਤਰਲੋਕ ਸਿੰਘ ਅਤੇ ਫੈਡਰੇਸ਼ਨ ਆਗੂ ਜੁਗਰਾਜ ਸਿੰਘ ਆਦਿ ਵਲੋਂ ਇਹ ਮੰਗ ਪੱਤਰ ਸਕੱਤਰੇਤ ਇੰਚਾਰਜ ਨੂੰ ਸੌਂਪਿਆ ਗਿਆ । ਬਾਅਦ ਵਿਚ ਗੱਲਬਾਤ ਕਰਦਿਆਂ ਪ੍ਰੋ: ਬਲਜਿੰਦਰ ਸਿੰਘ ਨੇ ਭਾਰਤ ਸਰਕਾਰ ਦੇ ‘ਵੰਦੇ ਮਾਤਰਮ’ ਦੇ ਗਾਇਣ ਨੂੰ ਲਾਜ਼ਮੀ ਬਣਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦੀ ਪਾਲਣਾ ਨਾ ਕਰਨ ’ਤੇ ਤਿੰਨ ਸਾਲ ਤੱਕ ਦੀ ਸਜ਼ਾ ਦੀ ਚਰ ਚਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਕੇਵਲ ਇਕ ਨਿਰਾਕਾਰ ਅਕਾਲ ਪੁਰਖ ਨੂੰ ਮਾਨਤਾ ਦਿੰਦਾ ਹੈ ਤੇ ਸਿੱਖ ਦੇਵੀ-ਦੇਵਤਿਆਂ ਦੀ ਪੂਜਾ ਨਹੀਂ ਕਰਦੇ ਜਾਂ ਧਰਤੀ ਨੂੰ ਦੇਵਤਾ ਨਹੀਂ ਬਣਾਉਂਦੇ । ਉਨ੍ਹਾਂ ਕਿਹਾ ਕਿ ‘‘ਵੰਦੇ ਮਾਤਰਮ’ ਦੇ ਗਾਇਨ ਨੂੰ ਲੈ ਕੇ ਸਿੱਖ ਧਰਮ ਦੀਆਂ ਮੂਲ ਧਾਰਮਿਕ ਮਾਨਤਾਵਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਬਾਰੇ ਕਾਰਜਕਾਰੀ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਨੂੰ ਸਪੱਸ਼ਟ ਕਰਨਾ ਚਾਹੀ ਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਿਰੁੱਧ ਪਿੰਡ-ਪਿੰਡ ਫਲੈਕਸ ਬੋਰਡ ਲਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ 28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ
Ad Position 24