ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ.
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਕੁੱਲ 56 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਕਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਯੋਗ ਨਾਗਰਿਕ ਲਈ ਆਪਣਾ ਵੋਟਰ ਕਾਰਡ ਬਣਵਾਉਣਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਕੈਂਪ ਦੌਰਾਨ 13 ਵਿਦਿਆਰਥੀਆਂ ਨੇ ਨਵੇਂ ਵੋਟਰ ਕਾਰਡ ਬਣਵਾਉਣ ਲਈ ਰਜਿਸਟ੍ਰੇਸ਼ਨ ਕਰਵਾਈ।