ਡੀ. ਏ. ਵੀ. ਕਾਲਜ ਵਿਦਿਆਰਥਣਾਂ ਦਾ ’ਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮ੍ਰਿਤਸਰ ਵਿਖੇ ਐਮ. ਏ. ਅਰਥ ਸ਼ਾਸਤਰ ਸਮੈਸਟਰ ਚਾਰ ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਹੋਣਹਾਰ ਵਿਦਿਆਰਥਣ ਮਹਿਮਾ ਆਹੂਜਾ ਨੇ 7. 95 ਦੇ ਸੀ. ਜੀ. ਪੀ. ਏ. ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਮਨਰੀਤ ਕੌਰ ਨੇ 7.7 ਦੇ ਸ਼ਾਨਦਾਰ ਸੀ. ਜੀ. ਪੀ. ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਦੋਵਾਂ ਵਿਦਿਆਰਥੀਆਂ ਨੇ ਆਪਣੀ ਅਸਾਧਾਰਨ ਅਕਾਦਮਿਕ ਯੋਗਤਾ, ਸਮਰਪਣ ਅਤੇ ਸਖ਼ਤ ਮਿਹਨਤ ਨਾਲ ਇਹ ਸਫਲਤਾ ਪ੍ਰਾਪਤ ਕੀਤੀ। ਇਸ ਇਤਿਹਾਸਕ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਇਹ ਮਹਿਮਾ ਅਤੇ ਮਨਰੀਤ ਦੇ ਪਰਿਵਾਰਾਂ, ਉਨ੍ਹਾਂ ਦੇ ਅਧਿਆਪਕਾਂ ਅਤੇ ਪੂਰੀ ਸੰਸਥਾ ਲਈ ਬਹੁਤ ਮਾਣ ਦਾ ਪਲ ਹੈ। ਉਨ੍ਹਾਂ ਦੀ ਸਫਲਤਾ ਨੇ ਨਾ ਸਿਰਫ਼ ਕਾਲਜ ਦਾ ਮਾਣ ਵਧਾਇਆ ਹੈ ਬਲਕਿ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਵੀ ਹੈ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਕਮਲ ਕਿਸ਼ੋਰ ਨੇ ਵਿਭਾਗ ਦੇ ਫੈਕਲਟੀ ਮੈਂਬਰਾਂ ਦੇ ਨਾਲ, ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।