28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਔਜਲਾ ਤੇ ਜੋਸ਼ੀ ਨੇ ਬਚਨਪਾਲ ਸਿੰਘ ਜੌਹਲ ਨੂੰ ਭੇਟ ਕੀਤੀ ਸ਼ਰਧਾਂਜਲੀ

ਅੰਮ੍ਰਿਤਸਰ, 27 ਅਗਸਤ (ਸੁਰਿੰਦਰ ਕੋਛੜ)- ਬੀਤੇ ਦਿਨੀਂ ਆਕਾਲ ਚਲਾਣਾ ਕਰ ਗਏ ਬਚਨਪਾਲ ਸਿੰਘ ਜੌਹਲ ਦੀ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਤੇ ਅੰਤਿਮ ਅਰਦਾਸ ਅੱਜ ਸਥਾਨਕ ਗੁਰਦੁਆਰਾ ਪਾਤਿਸ਼ਾਹੀ ਛੇਵੀ, ਰਣਜੀਤ ਐਵੀਨਿਉ (ਏ ਬਲਾਕ) ਅੰਮ੍ਰਿਤਸਰ ਵਿਖੇ ਹੋਈ। ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਹੁਕਮਨਾਮਾ ਲਿਆ ਤੇ ਕਥਾ ਕੀਤੀ ।

Ad Position 21
No active advertisement
ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਸੁਰਿੰਦਰ ਕੋਛੜ)- ਬੀਤੇ ਦਿਨੀਂ ਆਕਾਲ ਚਲਾਣਾ ਕਰ ਗਏ ਬਚਨਪਾਲ ਸਿੰਘ ਜੌਹਲ ਦੀ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਤੇ ਅੰਤਿਮ ਅਰਦਾਸ ਅੱਜ ਸਥਾਨਕ ਗੁਰਦੁਆਰਾ ਪਾਤਿਸ਼ਾਹੀ ਛੇਵੀ, ਰਣਜੀਤ ਐਵੀਨਿਉ (ਏ ਬਲਾਕ) ਅੰਮ੍ਰਿਤਸਰ ਵਿਖੇ ਹੋਈ। ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਹੁਕਮਨਾਮਾ ਲਿਆ ਤੇ ਕਥਾ ਕੀਤੀ । ਇਸ ਮੌਕੇ ਸਾਬਕਾ ਵਿਧਾਇਕ ਅਨਿਲ ਜੋਸ਼ੀ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਿੰਡ ਵਛੋਆ ਨੇ ਬਹੁਤ ਮਹਾਨ ਲੋਕ ਪੈਦਾ ਕੀਤੇ ਹਨ ਜਿਨ੍ਹਾਂ ’ਚ ਬਚਨਪਾਲ ਸਿੰਘ ਜੌਹਲ ਇਕ ਸਨ, ਜਿਨ੍ਹਾਂ ਨੇ ਜੀਵਨ ਯਾਤਰਾ ਕਰਦਿਆਂ ਪਰਿਵਾਰ ਤੇ ਸਮਾਜ ਪ੍ਰਤੀ ਆਪਣੇ ਫ਼ਰਜ਼ ਬਾਖ਼ੂਬੀ ਨਿਭਾਏ। ਉਨ੍ਹਾਂ ਨੇ ਕਿਹਾ ਕਿ ਬਚਨਪਾਲ ਜੌਹਲ ਹਰ ਸੱਜਣ-ਮਿੱਤਰ ਤੇ ਜਾਣ ਪਹਿਚਾਣ ਵਾਲੇ ਦੀ ਮਦਦ ਲਈ ਹਮੇਸ਼ਾਂ ਤਿਆਰ ਰਹਿੰਦੇ ਸਨ ਤੇ ਆਪਣਾ ਨੁਕਸਾਨ ਕਰਕੇ ਵੀ ਦੂਸਰੇ ਦੀ ਮਦਦ ਕਰਦੇ ਸਨ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਬਾਬਾ ਰਛਪਾਲ ਸਿੰਘ ਭੁੱਲਰ, ਸੂਬਾ ਸਿੰਘ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ, ਪ੍ਰੋ. ਜਗਦੀਸ਼ ਸਿੰਘ ਨਾਦ ਪ੍ਰਗਾਸ, ਆਮ ਆਦਮੀ ਪਾਰਟੀ ਦੇ ਆਗੂ ਤੇ ਰਾਮਗੜ੍ਹੀਆ ਭਲਾਈ ਬੋਰਡ ਦੇ ਚੇਅਰਮੈਨ ਸਤਪਾਲ ਸਿੰਘ ਸੋਖੀ, ਚਿੰਤਕ ਜਸਬੀਰ ਸਿੰਘ ਜੌਹਲ, ਹਰਪ੍ਰੀਤ ਸਿੰਘ ਸੰਧੂ, ਬੱਬੀ ਸਰਪੰਚ, ਸੁੱਖ ਸਿਮਰਤਪਾਲ ਜੌਹਲ, ਪ੍ਰੋ. ਮਨਬੀਰ ਸਿੰਘ ਭੁੱਲਰ , ਹਰਜਿੰਦਰ ਸਿੰਘ ਸੰਧੂ ਮਰਹਾਣਾ, ਅਮਨਦੀਪ ਸਿੰਘ ਸੰਧੂ, ਰਵੀ ਸ਼ੇਰ ਸਿੰਘ ਛੀਨਾ ਆਦਿ ਹਾਜ਼ਿਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਹੀ ਕਰ ਸਕਦੀ- ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਦਿਆਰਥਣਾਂ ਦਾ ’ਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24