28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਤੀਆਂ ਤੇ ਰੱਖੜੀ ਦਾ ਤਿਉਹਾਰ ਮਨਾਇਆ

ਸੁਲਤਾਨਵਿੰਡ, 28 ਅਗਸਤ (ਗੁਰਨਾਮ ਸਿੰਘ ਬੁੱਟਰ)-ਹਰਮਨ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ‘ਤੀਆਂ ਦਾ ਤਿਉਹਾਰ’ ਧੂਮਧਾਮ ਤੇ ਸਰਗਰਮੀ ਨਾਲ ਮਨਾਇਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਵਾਂ ਵਲੋਂ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਸੁਲਤਾਨਵਿੰਡ, 28 ਅਗਸਤ (ਗੁਰਨਾਮ ਸਿੰਘ ਬੁੱਟਰ)-ਹਰਮਨ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ‘ਤੀਆਂ ਦਾ ਤਿਉਹਾਰ’ ਧੂਮਧਾਮ ਤੇ ਸਰਗਰਮੀ ਨਾਲ ਮਨਾਇਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਵਾਂ ਵਲੋਂ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ। ਪੂਰੇ ਸਕੂਲ ਨੂੰ ਵੀ ਪੰਜਾਬੀ ਸੱਭਿਆਚਾਰਕ ਰੰਗ-ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਵਿਚ ਸਕੂਲ ਦੀ ਚੇਅਰਮੈਨ ਮੈਡਮ ਕੈਲਾਸ਼ ਰਾਣੀ, ਡਾਇਰੈਕਟਰ ਨਵਦੀਪ ਮਲਹੋਤਰਾ ਤੇ ਪ੍ਰਿੰਸੀਪਲ ਅਸ਼ਵਨੀ ਮਲਹੋਤਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ, ਬੋਲੀਆਂ, ਪੰਜਾਬੀ ਲੋਕ ਗੀਤ ਤੇ ਹੋਰ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥਣਾਂ ਵਲੋਂ ਇਕ-ਦੂਜੇ ਦੇ ਹੱਥਾਂ ’ਤੇ ਮਹਿੰਦੀ ਵੀ ਲਗਾਈ ਗਈ। ਸੱਭਿਆਚਾਰਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗ ਦਿੱਤਾ। ਇਸੇ ਦੌਰਾਨ ਸਕੂਲ ਵਿਚ ਰੱਖੜੀ ਦਾ ਪਵਿੱਤਰ ਤਿਉਹਾਰ ਵੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਰੱਖੜੀਆਂ ਤਿਆਰ ਕਰਨ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਵਿਦਿਆਰਥਣਾਂ ਨੇ ਖੁਦ ਤਿਆਰ ਕੀਤੀਆਂ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਬੜੇ ਪਿਆਰ ਨਾਲ ਸਜਾਈਆਂ। ਸਕੂਲ ਦੀ ਚੇਅਰਮੈਨ ਮੈਡਮ ਕੈਲਾਸ਼ ਰਾਣੀ, ਡਾਇਰੈਕਟਰ ਨਵਦੀਪ ਮਲਹੋਤਰਾ, ਪ੍ਰਿੰਸੀਪਲ ਅਸ਼ਵਨੀ ਮਲਹੋਤਰਾ ਸਮੇਤ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਇਸ ਮੌਕੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੱਖੜੀ ਬੰਨ੍ਹਦੀ ਹੋਈ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ।
Ad Position 24