ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ
ਅੰਮ੍ਰਿਤਸਰ, 28 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ. ਏ.
ਅੰਮ੍ਰਿਤਸਰ, 28 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਬਹਾਦਰ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਵਿਦਿਆਰਥਣਾਂ ਨੇ ਸਰਹੱਦ ‘ਤੇ ਦੇਸ਼ ਦੀ ਰਾਖੀ ਲਈ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਤਿਲਕ ਲਗਾ ਕੇ ਉਨ੍ਹਾਂ ਦੀਆਂ ਗੁੱਟਾਂ ‘ਤੇ ਪਿਆਰ ਅਤੇ ਸ਼ੁਕਰਾਨੇ ਦੀ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਸੁਰੱਖਿਆ ਲਈ ਅਰਦਾਸ ਕੀਤੀ। ਜਵਾਨਾਂ ਨੇ ਵੀ ਵਿਦਿਆਰਥਣਾਂ ਨੂੰ ਪਿਆਰ, ਅਸੀਸ ਤੇ ਉਨ੍ਹਾਂ ਦੀ ਸੁਰੱਖਿਆ ਦਾ ਵਚਨ ਦਿੱਤਾ। ਜਵਾਨਾਂ ਨਾਲ ਇਹ ਪਵਿੱਤਰ ਤਿਉਹਾਰ ਮਨਾ ਕੇ ਵਿਦਿਆਰਥੀਆਂ ‘ਚ ਦੇਸ਼ ਭਗਤੀ ਦਾ ਇਕ ਅਨੋਖਾ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੇ ਪ੍ਰਿੰਸੀਪਲ ਮੁਕੇਸ਼ ਗੁਪਤਾ ਨੇ ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਰੱਖੜੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਸਿਰਫ ਭਰਾ-ਭੈਣ ਦੇ ਪਿਆਰ ਦਾ ਪ੍ਰਤੀਕ ਹੀ ਨਹੀਂ ਹੈ, ਸਗੋਂ ਦੇਸ਼ ਦੇ ਰਾਖਿਆਂ ਪ੍ਰਤੀ ਸਾਡੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਵੀ ਇਕ ਸਾਧਨ ਹੈ। ਇਸ ਤੋਂ ਪਹਿਲਾਂ ਇਸ ਮੌਕੇ ਸਕੂਲ ਕੰਪਲੈਕਸ ‘ਚ ਵੱਖ-ਵੱਖ ਸੱਭਿਆਚਾਰਕ ਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਲਈ ‘ਸਲੋਗਨ ਰਾਈਟਿੰਗ’ ਅਤੇ ‘ਰਾਖੀ ਮੇਕਿੰਗ’ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਸੁੰਦਰ ਤੇ ਆਕਰਸ਼ਕ ਹੱਥਾਂ ਨਾਲ ਬਣੀਆਂ ਰੱਖੜੀਆਂ ਤਿਆਰ ਕੀਤੀਆਂ ਅਤੇ ਭਰਾ-ਭੈਣ ਦੇ ਪਵਿੱਤਰ ਰਿਸ਼ਤੇ ਅਤੇ ਦੇਸ਼ ਦੀ ਰਾਖੀ ‘ਤੇ ਭਾਵਪੂਰਨ ਨਾਅਰੇ ਲਿਖੇ।