29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਊ ਗਾਰਡਨ ਕਾਲੋਨੀ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਕਰਵਾਈ ਰੀਕਾਰਪੇਟਿੰਗ-ਕਰਮਜੀਤ ਸਿੰਘ ਰਿੰਟੂ

ਅੰਮ੍ਰਿਤਸਰ, 28 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰਬਰ 5 ਅਧੀਨ ਆਉਂਦੀ ਨਿਊ ਗਾਰਡਨ ਕਾਲੋਨੀ ਦੀਆਂ ਸਾਰੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਰੀਕਾਰਪੇਟਿੰਗ ਦਾ ਕੰਮ ਕਰਵਾਇਆ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਹਰ ਇਲਾਕੇ ਦਾ ਸਰਬਪੱਖੀ ਵਿਕਾਸ ਕਰਨਾ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

Ad Position 21
No active advertisement
ਅਜੀਤ ਡੈਸਕ 29-08-2026
ਅੰਮ੍ਰਿਤਸਰ, 28 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰਬਰ 5 ਅਧੀਨ ਆਉਂਦੀ ਨਿਊ ਗਾਰਡਨ ਕਾਲੋਨੀ ਦੀਆਂ ਸਾਰੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਰੀਕਾਰਪੇਟਿੰਗ ਦਾ ਕੰਮ ਕਰਵਾਇਆ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਹਰ ਇਲਾਕੇ ਦਾ ਸਰਬਪੱਖੀ ਵਿਕਾਸ ਕਰਨਾ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ ਅਤੇ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ। ਰਿੰਟੂ ਨੇ ਕਿਹਾ ਕਿ ਨਿਊ ਗਾਰਡਨ ਕਾਲੋਨੀ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਸੜਕਾਂ ਦੀ ਖ਼ਰਾਬ ਹਾਲਤ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਕਾਲੋਨੀ ਦੀਆਂ ਸਾਰੀਆਂ ਸੜਕਾਂ ’ਤੇ ਮਿਆਰੀ ਪ੍ਰੀਮਿਕਸ ਪਾ ਕੇ ਰੀਕਾਰਪੇਟਿੰਗ ਕਰਵਾ ਦਿੱਤੀ ਗਈ ਹੈ। ਇਸ ਨਾਲ ਜਿੱਥੇ ਲੋਕਾਂ ਦੀ ਰੋਜ਼ਾਨਾ ਆਵਾਜਾਈ ਹੋਰ ਸੁਖਾਲੀ ਤੇ ਸੁਰੱਖਿਅਤ ਹੋਵੇਗੀ, ਉਥੇ ਇਲਾਕੇ ਦੀ ਦਿੱਖ ਵੀ ਹੋਰ ਨਿਖਰੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਸਿਰਫ਼ ਸੜਕਾਂ ਬਣਾਉਣ ਤੱਕ ਸੀਮਤ ਨਹੀਂ ਹਨ, ਸਗੋਂ ਬੁਨਿਆਦੀ ਸਮੱਸਿਆਵਾਂ ਦਾ ਯੋਜਨਾਬੱਧ ਢੰਗ ਨਾਲ ਪੱਕਾ ਹੱਲ ਕੀਤਾ ਜਾ ਰਿਹਾ ਹੈ। ਸੜਕਾਂ ਦੀ ਰੀਕਾਰਪੇਟਿੰਗ ਕਰਵਾਉਣ ਤੋਂ ਪਹਿਲਾਂ ਇਲਾਕੇ ਦੀ ਸੀਵਰੇਜ ਵਿਵਸਥਾ ਨੂੰ ਵੀ ਦਰੁਸਤ ਕਰਵਾਇਆ, ਤਾਂ ਜੋ ਭਵਿੱਖ ਵਿਚ ਨਵੀਆਂ ਬਣੀਆਂ ਸੜਕਾਂ ਨੂੰ ਮੁੜ ਪੁੱਟਣ ਦੀ ਲੋੜ ਨਾ ਪਵੇ ਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਬਲਾਕ ਪ੍ਰਧਾਨ ਪ੍ਰਿਯੰਕਾ ਅਗਰਵਾਲ, ਰਿਸ਼ੀ ਅਗਰਵਾਲ, ਮੋਹਿਤ ਅਗਰਵਾਲ, ਪਵਨ ਭਾਟੀਆ, ਰਜਤ ਗੋਇਲ, ਗਿੰਨੀ ਭਾਟੀਆ, ਸੰਯਮ ਗੋਇਲ, ਡਾ. ਜੋਗਿੰਦਰ ਸਿੰਘ, ਅਜੈ ਪਾਲ ਬੋਪਾਰਾਏ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਮਨਾਇਆ ਗਿਆ ਮਹਿੰਦੀ ਉਤਸਵ ਅਗਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ
Ad Position 24