29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੌਮੀ ਖੇਡ ਦਿਵਸ 2026 ਮੌਕੇ ‘ਖੇਲੋ ਇੰਡੀਆ ਸੰਵਾਦ’

ਅੰਮ੍ਰਿਤਸਰ, 28 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਦੀ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 29-08-2026
ਅੰਮ੍ਰਿਤਸਰ, 28 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਦੀ ਐੱਨ. ਐੱਸ. ਐੱਸ. ਯੂਨਿਟ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ, ਯੁਵਾ ਮਾਮਲੇ ਵਿਭਾਗ ਅਤੇ ਖੇਡ ਮੰਤਰਾਲੇ ਵਲੋਂ ਮੇਰਾ ਯੁਵਾ ਭਾਰਤ ਪਹਿਲਕਦਮੀ ਤਹਿਤ, ਕੌਮੀ ਖੇਡ ਦਿਵਸ 2026 ਮੌਕੇ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।‘ਖੇਲ ਕੀ ਬਾਤ ਪੀ.ਐੱਮ. ਕੇ ਸਾਥ’ ਥੀਮ ’ਤੇ ਕੇਂਦਰਿਤ ਇਸ ਪ੍ਰੋਗਰਾਮ ਨੇ ਨੌਜਵਾਨ ਭਾਗੀਦਾਰਾਂ ਨੂੰ ਖੇਡਾਂ, ਫਿਟਨੈਸ ਤੇ ਨੌਜਵਾਨਾਂ ਦੀ ਅਗਵਾਈ ਵਾਲੇ ਰਾਸ਼ਟਰ ਨਿਰਮਾਣ ਲਈ ਰਾਸ਼ਟਰੀ ਦ੍ਰਿਸ਼ਟੀਕੋਣ ਨਾਲ ਜੁੜਨ ਲਈ ਇਕ ਸਾਰਥਕ ਮੰਚ ਪ੍ਰਦਾਨ ਕੀਤਾ। ਇਸ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਸੰਬੋਧਨ ਤੋਂ ਬਾਅਦ ਯੂਨੀਵਰਸਿਟੀ ਪੱਧਰ ’ਤੇ ਵਿਚਾਰ-ਵਟਾਂਦਰਾ ਤੇ ਸੰਵਾਦ ਕਰਵਾਇਆ ਗਿਆ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਡਾ. ਕਰਮਜੀਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਯੂਨੀਵਰਸਿਟੀ ਲਗਾਤਾਰ ਵਿਕਾਸ ਦੀਆਂ ਪੈੜਾਂ ਤੈਅ ਕਰ ਰਹੀ ਹੈ ਤੇ ਭਵਿੱਖ ’ਚ ਵੀ ਯੂਨੀਵਰਸਿਟੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦੀ ਰਹੇਗੀ। ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਡਾ. ਕੰਵਰ ਮਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ’ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਕ ਤੰਦਰੁਸਤ, ਸਿਹਤਮੰਦ ਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀ ਤੇ ਯੂਨੀਵਰਸਿਟੀ ਦੀ ਫੈਂਸਿੰਗ ਕੋਚ ਜਗਮੀਤ ਕੌਰ ਅਤੇ ਕੌਮੀ ਮੁੱਕੇਬਾਜ਼ ਨਵਰੂਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਡਾ. ਬਲਜੀਤ ਕੌਰ ਰਿਆੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਤੇ ਡਾ. ਹਰਕਿਰਨਦੀਪ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਡਾ. ਵਿਕਰਮ ਸਿੰਘ ਸੰਧੂ, ਡਾਇਰੈਕਟਰ ਹੌਸਪਿਟੈਲਿਟੀ, ਆਦਿਤਿਆ ਪਰਿਹਾਰ, ਡਾ. ਗੌਰਵ ਦੂਰੇਜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ
Ad Position 24